
ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਪੱਲਾ ਝਾੜਿਆ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਗ੍ਰਿਫਤਾਰੀ ਦੇ ਡਰੋਂ ਆਪਣੇ ਆਪ ਨੂੰ ਰੂਪੋਸ਼ ਕਰ ਲਿਆ ਹੈ। ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਬੇਟੇ ਨੂੰ ਅਗਵਾ ਅਤੇ ਫਿਰ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਸੰਭਵ ਹੈ। ਇਸ ਦੇ ਚੱਲਦਿਆਂ ਸੈਣੀ ਦੀਆਂ ਮੁਸ਼ਕਲਾਂ ਅੱਜ ਉਸ ਸਮੇਂ ਹੋਰ ਜ਼ਿਆਦਾ ਵਧ ਗਈਆਂ ਜਦੋਂ ਹਾਈਕਰੋਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਤੋਂ ਪੱਲਾ ਝਾੜ ਲਿਆ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਸੀ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਗ੍ਰਿਫਤਾਰੀ ਦੇ ਡਰੋਂ ਜੈਡ ਪਲੱਸ ਸੁਰੱਖਿਆ ਛੱਡ ਕੇ ਰੂਪੋਸ਼ ਹੈ ਅਤੇ ਜਿਸ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ।

