ਫੌਜ ਮੁਖੀ ਨੇ ਮੰਨਿਆ – ਚੀਨੀ ਬਾਰਡਰ ‘ਤੇ ਸਥਿਤੀ ਤਣਾਅ ਵਾਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲਾਈਨ ਆਫ਼ ਐਕਚੂਅਲ ਕੰਟਰੋਲ (ਐੱਲ. ਏ. ਸੀ.) ‘ਤੇ ਹਾਲਾਤ ਤਣਾਅ ਪੂਰਨ ਹਨ ਅਤੇ ਭਾਰਤ-ਚੀਨ ਦੀਆਂ ਫੌਜਾਂ ਆਹਮੋ-ਸਾਹਮਣੇ ਹਨ। ਤਣਾਅ ਨੂੰ ਦੇਖਦਿਆਂ ਭਾਰਤੀ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਲਦਾਖ਼ ਦੇ ਦੋ ਦਿਨਾਂ ‘ਤੇ ਦੌਰੇ ਹਨ, ਜਿੱਥੇ ਉਹ ਸਾਰੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਜਨਰਲ ਨਰਵਾਣੇ ਨੇ ਕਿਹਾ ਕਿ ਐੱਲ. ਏ. ਸੀ. ‘ਤੇ ਹਾਲਾਤ ਤਣਾਅਪੂਰਨ ਬਣੇ ਹੋਏ ਹਨ ਅਤੇ ਸਥਿਤੀ ਬਹੁਤ ਨਾਜ਼ੁਕ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਲਈ ਜੋ ਕਦਮ ਚੁੱਕੇ ਜਾਣੇ ਚਾਹੀਦੇ ਹਨ, ਉਹ ਅਸੀਂ ਚੁੱਕ ਰਹੇ ਹਾਂ। ਫੌਜ ਮੁਖੀ ਨੇ ਕਿਹਾ ਕਿ ਸਾਡੇ ਜਵਾਨਾਂ ਦਾ ਮਨੋਬਲ ਉੱਚਾ ਹੈ ਅਤੇ ਉਹ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਹਨ। ਫੌਜ ਮੁਖੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਸਾਡੀ ਫੌਜ ਦੇ ਅਧਿਕਾਰੀ ਅਤੇ ਜਵਾਨ ਦੁਨੀਆ ਵਿਚ ਸਭ ਤੋਂ ਬਿਹਤਰੀਨ ਹਨ। ਉਨ੍ਹਾਂ ‘ਤੇ ਨਾ ਸਿਰਫ਼ ਫੌਜ, ਬਲਕਿ ਪੂਰੇ ਦੇਸ਼ ਨੂੰ ਮਾਣ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …