Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ

Image Courtesy :jagbani(punjabkesar)

ਰੂਸ ਅਗਲੇ ਹਫਤੇ ਜਾਰੀ ਕਰ ਸਕਦਾ ਹੈ ਕਰੋਨਾ ਵੈਕਸੀਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 42 ਲੱਖ ਤੋਂ ਪਾਰ ਜਾ ਚੁੱਕਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਰਿਕਾਰਡ 90 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 33 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ ਅਤੇ 72 ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 73 ਲੱਖ ਤੋਂ ਜ਼ਿਆਦਾ ਹੋ ਗਈ ਹੈ ਅਤੇ 1 ਕਰੋੜ 93 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਰਕੇ 8 ਲੱਖ 93 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਭਾਰਤ ਹੁਣ ਬ੍ਰਾਜ਼ੀਲ ਨੂੰ ਪਛਾੜ ਕੇ ਕਰੋਨਾ ਪੀੜਤ ਮੁਲਕਾਂ ਵਿਚੋਂ ਅਮਰੀਕਾ ਤੋਂ ਬਾਅਦ ਦੂਜੇ ਨੰਬਰ ‘ਤੇ ਆ ਗਿਆ ਹੈ। ਇਸੇ ਦੌਰਾਨ ਰੂਸ ਤੋਂ ਇਕ ਵਾਰ ਫਿਰ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਰੂਸ ਇਸੇ ਹਫਤੇ ਕਰੋਨਾ ਵੈਕਸੀਨ ਲੋਕਾਂ ਤੱਕ ਪਹੁੰਚਾ ਦੇਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਰੂਸ ਦੇ ਇਕ ਅਧਿਕਾਰੀ ਨੇ ਕਿਹਾ ਕਿ ‘ਸਪੂਤਨਿਕ ਵੀ’ ਵੈਕਸੀਨ ਇਸੇ ਹਫਤੇ ਆਮ ਨਾਗਰਿਕਾਂ ਲਈ ਜਾਰੀ ਕਰ ਦਿੱਤੀ ਜਾਵੇਗੀ। ਧਿਆਨ ਰਹੇ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪਿਛਲੇ ਮਹੀਨੇ 11 ਅਗਸਤ ਨੂੰ ਇਸ ਵੈਕਸੀਨ ਨੂੰ ਲਾਂਚ ਕੀਤਾ ਸੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …