ਅਜਿਹੀ ਉਪਲਬਧੀ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਨੇ ਰੱਖਿਆ ਦੇ ਖੇਤਰ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ. ਆਰ. ਡੀ. ਓ. ਵਲੋਂ ਅੱਜ ਹਾਈਪਰਸੋਨਿਕ ਟੈਕਨਾਲੋਜੀ ਡੀਮੋਨਸਟ੍ਰੇਟਰ ਵਹੀਕਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਵਹੀਕਲ ਸਵਦੇਸ਼ੀ ਤਕਨੀਕ ‘ਤੇ ਆਧਾਰਿਤ ਹੈ। ਇਸ ਤਕਨੀਕ ਦੀ ਵਰਤੋਂ ਹਾਈਪਰਸੋਨਿਕ ਅਤੇ ਕਰੂਜ਼ ਮਿਜ਼ਾਈਲਾਂ ਦੇ ਲਾਂਚ ਵਿਚ ਕੀਤੀ ਜਾ ਸਕਦੀ ਹੈ। ਇਸ ਸੰਬੰਧੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਫਲਤਾ ਤੋਂ ਬਾਅਦ ਹੁਣ ਅਗਲੇ ਪੜਾਅ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਮੌਕੇ ਰਾਜਨਾਥ ਸਿੰਘ ਨੇ ਜੀ. ਆਰ. ਡੀ. ਓ. ਅਤੇ ਇਸ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਡੀ. ਆਰ. ਡੀ. ਓ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਤਮ ਨਿਰਭਰ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਵਿਚ ਜੁਟਿਆ ਹੋਇਆ ਹੈ। ਇਹ ਤਕਨੀਕ ਹਾਸਲ ਕਰਨ ਵਾਲਾ ਭਾਰਤ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਵੀ ਇਹ ਤਕਨੀਕ ਤਿਆਰ ਕਰ ਚੁੱਕੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …