Breaking News
Home / ਭਾਰਤ / ਕੰਗਨਾ ਰਣੌਤ ਨੂੰ ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

ਕੰਗਨਾ ਰਣੌਤ ਨੂੰ ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

Image Courtesy :news.timetv

ਸ਼ਿਵ ਸੈਨਾ ਆਗੂ ਸੰਜੇ ਰਾਊਤ ਨਾਲ ਜ਼ੁਬਾਨੀ ਜੰਗ ਹੋਈ ਤੇਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਕੰਗਨਾ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਸਲ ਵਿਚ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਵਿਚਾਲੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਹੋਈ ਬਿਆਨਬਾਜ਼ੀ ਵਿਚਾਲੇ ਕੰਗਨਾ ਨੇ ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕੀਤੀ ਸੀ, ਜਿਸ ਤੋਂ ਬਾਅਦ ਸੰਜੇ ਰਾਊਤ ਵਲੋਂ ਸਖ਼ਤ ਲਹਿਜ਼ੇ ਨਾਲ ਬਿਆਨ ਦਿੱਤੇ ਗਏ ਸਨ। ਸੰਜੇ ਰਾਊਤ ਨੇ ਕੰਗਨਾ ਨੂੰ ਮੁੰਬਈ ਨਾ ਆਉਣ ਦੀ ਨਸੀਹਤ ਦਿੱਤੀ ਸੀ। ਇਸ ‘ਤੇ ਕੰਗਨਾ ਨੇ 9 ਸਤੰਬਰ ਨੂੰ ਮੁੰਬਈ ਆਉਣ ਦੀ ਚੁਣੌਤੀ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਪੂਰੇ ਮਾਮਲੇ ਨੂੰ ਦੇਖਦਿਆਂ ਕੰਗਨਾ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਇਸ ਲਈ ਕੰਗਨਾ ਨੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਵੀ ਕੀਤਾ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …