
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਅੱਜ ਮੁਕਾਬਲੇ ਤੋਂ ਬਾਅਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਖਾੜਕੂਆਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਭੁਪਿੰਦਰ ਉਰਫ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਦੋਵੇਂ ਵਾਸੀ ਲੁਧਿਆਣਾ, ਨੂੰ ਇਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਨ੍ਹਾਂ ਦੋਵਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ, ਜਿਨ੍ਹਾਂ ਵਿਚ ਛੇ ਪਿਸਟਲ ਅਤੇ 40 ਗੋਲੀਆਂ ਵੀ ਸ਼ਾਮਲ ਹਨ। ਇਨ੍ਹਾਂ ਦੋਵਾਂ ‘ਤੇ ਪੰਜਾਬ ਵਿਚ ਕਈ ਮਾਮਲੇ ਦਰਜ ਹਨ।