2.3 C
Toronto
Friday, January 9, 2026
spot_img
Homeਪੰਜਾਬਸਿਮਰਜੀਤ ਬੈਂਸ ਖ਼ਿਲਾਫ਼ ਮੁਕੱਦਮਾ ਦਰਜ

ਸਿਮਰਜੀਤ ਬੈਂਸ ਖ਼ਿਲਾਫ਼ ਮੁਕੱਦਮਾ ਦਰਜ

Image Courtesy :jagbani(punjabkesar)

ਵੀਡੀਓ ‘ਚ ਲੋਕਾਂ ਨੂੰ ਮਾਸਕ ਨਾ ਪਾਉਣ ਦੀ ਕੀਤੀ ਸੀ ਅਪੀਲ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਸੁਪਰੀਮੋ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਬੈਂਸ ਦੀ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਬੈਂਸ ਲੋਕਾਂ ਨੂੰ ਮਾਸਕ ਨਾ ਪਾਉਣ ਦੀ ਅਪੀਲ ਕਰ ਰਹੇ ਸਨ। ਇਸ ਮਾਮਲੇ ਵਿਚ ਸ਼ਿਕਾਇਤ ਦਿੰਦਿਆਂ ਰਾਜੇਸ਼ ਬੱਗਾ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ ਸੀ। ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਸੀ, ਜਿਸ ਵਿਚ ਵਿਧਾਇਕ ਸਿਮਰਜੀਤ ਬੈਂਸ ਲੋਕਾਂ ਨੂੰ ਮਾਸਕ ਨਾ ਪਾਉਣ ਬਾਰੇ ਉਕਸਾ ਰਹੇ ਸਨ। ਇਸ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਸਿਵਲ ਸਰਜਨ ਰਾਜੇਸ਼ ਬੱਗਾ ਦੇ ਬਿਆਨਾਂ ‘ਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ।

RELATED ARTICLES
POPULAR POSTS