ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਗਿਣਤੀ 65 ਹਜ਼ਾਰ ਤੋਂ ਟੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪਹਿਚਾਣ ਜਨਤਕ ਨਾ ਕਰਨ ਦੀ ਹਦਾਇਤ ਦਿੱਤੀ ਹੈ। ਸਰਕਾਰ ਵਲੋਂ ਜਾਰੀ ਕੀਤੇ ਪੱਤਰ ਮੁਤਾਬਕ ਨਾਂ ਅਤੇ ਪਤਾ ਨਸ਼ਰ ਹੋਣ ਨਾਲ ਮਰੀਜ਼ਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਆਸ-ਪਾਸ ਅਤੇ ਜਾਣ-ਪਹਿਚਾਣ ਵਿਚ ਵਿਚਰਦੇ ਸਮੇਂ ਵੱਖੋ-ਵੱਖ ਤਰ੍ਹਾਂ ਦੀਆਂ ਮਾਨਸਿਕ ਪ੍ਰਸਥਿਤੀਆਂ ਵਿਚੋਂ ਲੰਘਣਾ ਪੈਂਦਾ ਹੈ। ਜੋ ਉਨ੍ਹਾਂ ਦੇ ਮਨੋਬਲ ਨੂੰ ਢਾਹ ਲਾਉਂਦਾ ਹੈ ਅਤੇ ਇਸ ਨਾਲ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ। ਸਰਕਾਰ ਨੇ ਇਹ ਵੀ ਨਿਰਦੇਸ਼ ਜਾਰੀ ਕੀਤਾ ਕਿ ਜੇਕਰ ਕਾਰ ਵਿਚ ਬੈਠਾ ਇਕੱਲਾ ਵਿਅਕਤੀ ਹੀ ਕਾਰ ਚਲਾ ਰਿਹਾ ਹੈ ਤਾਂ ਉਸ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ ਹੈ। ਇਸ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 65 ਹਜ਼ਾਰ ਤੋਂ ਟੱਪ ਗਈ ਹੈ ਅਤੇ 46 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 17 ਹਜ਼ਾਰ ਦੇ ਕਰੀਬ ਹੈ ਅਤੇ 1900 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।
Check Also
ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …