3.4 C
Toronto
Saturday, November 8, 2025
spot_img
Homeਪੰਜਾਬਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਘਿਰਨ ਲੱਗੇ ਲੌਂਗੋਵਾਲ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਘਿਰਨ ਲੱਗੇ ਲੌਂਗੋਵਾਲ

Image Courtesy :jagbani(punjabkesar)

ਅਕਾਲ ਤਖਤ ਸਾਹਿਬ ‘ਤੇ ਤਲਬ ਕਰਨ ਦੀ ਉਠਣ ਲੱਗੀ ਅਵਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮਾਮਲੇ ਵਿਚ ਘਿਰ ਗਏ ਹਨ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਪੁਲਿਸ ਕੇਸ ਦਰਜ ਕਰਾਉਣ ਲਈ ਕਿਹਾ ਗਿਆ ਸੀ। ਪਰ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਤੋਂ ਹੀ ਜਾਂਚ ਕਰਾਉਣ ਦਾ ਫੈਸਲਾ ਕੀਤਾ ਹੈ। ਜਿਸ ਦੀ ਚੁਫੇਰਿਓਂ ਆਲੋਚਨਾ ਹੋ ਰਹੀ ਹੈ। ਇਸ ਦੇ ਚੱਲਦਿਆਂ 35 ਸਿੱਖ ਜਥੇਬੰਦੀਆਂ ਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਗੋਬਿੰਦ ਸਿੰਘ ਲੌਂਗੋਵਾਲ ਤੇ ਰਾਜਿੰਦਰ ਸਿੰਘ ਮਹਿਤਾ ਨੂੰ ਲਾਪਤਾ ਹੋਏ ਸਰੂਪਾਂ ਬਾਰੇ ਝੂਠ ਬੋਲਣ ਤੇ ਸਿੱਖ ਪੰਥ ਨੂੰ ਗੁਮਰਾਹ ਕਰਨ ਦੇ ਆਰੋਪਾਂ ਤਹਿਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇ। ਉਧਰ ਦੂਜੇ ਪਾਸੇ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੋਖੀ ਕਦੇ ਵੀ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋਣਗੇ।

RELATED ARTICLES
POPULAR POSTS