Breaking News
Home / ਪੰਜਾਬ / ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ

ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ

ਚਾਰ ਹਫਤਿਆਂ ਵਿਚ ਰਿਪੋਰਟ ਦੇਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਕੇਂਦਰ ਸਰਕਾਰ ਨੇ ਤਿੰਨ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ। ਸੰਯੁਕਤ ਸਕੱਤਰ ਕਲਿਆਣ ਚੱਢਾ ਇਸ ਕਮੇਟੀ ਦੇ ਚੇਅਰਪਰਸਨ ਹੋਣਗੇ। ਉਨ੍ਹਾਂ ਨਾਲ ਦੋ ਮੈਂਬਰ ਸੰਯੁਕਤ ਸਕੱਤਰ ਐੱਸ.ਏ. ਮੀਣਾ ਤੇ ਆਈ.ਐੱਫ.ਡੀ. ਡਾਇਰੈਕਟਰ ਪ੍ਰਕਾਸ਼ ਤਾਮਰਕਾਰ ਨੂੰ ਮੈਂਬਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਤੇ ਕੇਂਦਰੀ ਉਦਯੋਗ ਸੂਬਾ ਮੰਤਰੀ ਸੋਮ ਪ੍ਰਕਾਸ਼ ਨੇ ਇਹ ਮਾਮਲਾ ਪਿਛਲੇ ਹਫ਼ਤੇ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਕੋਲ ਚੁੱਕਿਆ ਸੀ। ਇਸ ‘ਤੇ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਉਹ ਇਸ ਦੀ ਜਾਂਚ ਕਰਵਾਉਣਗੇ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਾਂਚ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਹ ਸੰਘੀ ਢਾਂਚੇ ਦੇ ਖ਼ਿਲਾਫ਼ ਹੈ। ਸਕਾਰਲਰਸ਼ਿਪ ਘੁਟਾਲਾ ਮਾਮਲੇ ਵਿਚ ਸੋਮ ਪ੍ਰਕਾਸ਼ ਤੋਂ ਇਲਾਵਾ ਅਕਾਲੀ ਦਲ ਦੇ ਵਿਧਾਇਕ ਵੀ ਥਾਵਰ ਚੰਦ ਗਹਿਲੋਤ ਨੂੰ ਮਿਲੇ ਸਨ। ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਜਾਂਚ ਟੀਮ ਨੂੰ ਚਾਰ ਹਫ਼ਤਿਆਂ ਵਿਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਧਿਆਨ ਰਹੇ ਕਿ ਇਸ ਘੁਟਾਲਾ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਇਲਜ਼ਾਮ ਲੱਗ ਰਹੇ ਹਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …