9.8 C
Toronto
Thursday, October 23, 2025
spot_img
Homeਪੰਜਾਬਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ

ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ

ਬੈਂਸ ਨੇ ਕਿਹਾ – ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਦਮ ਲਵਾਂਗੇ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਕਾਲਰਸ਼ਿਪ ਘੁਟਾਲੇ ਵਿਚ ਪੂਰੀ ਤਰ੍ਹਾਂ ਘਿਰ ਚੁੱਕੇ ਹਨ ਅਤੇ ਹਰ ਰੋਜ਼ ਧਰਮਸੋਤ ਖਿਲਾਫ ਮੁਜ਼ਾਹਰੇ ਹੋ ਰਹੇ ਹਨ ਅਤੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ ਹੈ। ਇਸਦੇ ਚੱਲਦਿਆਂ ਅੱਜ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਜਦੋਂ ਤੱਕ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਵਾ ਕੇ ਉਨ੍ਹਾਂ ਖਿਲਾਫ ਕੇਸ ਦਰਜ ਨਹੀਂ ਕਰਵਾ ਦਿੰਦੇ, ਉਦੋਂ ਤਕ ਉਹ ਚੁੱਪ ਨਹੀਂ ਬੈਠਣਗੇ। ਬੈਂਸ ਅੱਜ ਪਟਿਆਲਾ ਵਿਖੇ ਨਿਊ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ 10 ਸਾਲ ਅਕਾਲੀ ਦਲ ਅਤੇ 4 ਸਾਲ ਅਮਰਿੰਦਰ ਸਰਕਾਰ ਦੇ ਮਿਲਾ ਲਓ, ਕੋਈ ਫਰਕ ਨਹੀਂ ਹੈ। ਇਸ ਤੋਂ ਪਹਿਲਾਂ ਉਨ੍ਹਾਂ ਐਲਾਨ ਕੀਤਾ ਕਿ ਜੇ ਸਾਧੂ ਸਿੰਘ ਖਿਲਾਫ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਦਲਿਤ ਮੰਤਰੀਆਂ, ਦਲਿਤ ਐਮ ਪੀ ਤੇ ਦਲਿਤ ਵਿਧਾਇਕਾਂ ਦਾ ਘਿਰਾਓ ਕਰੇਗੀ। ਇਸੇ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਜਾਂਦੇ ਹੋਏ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੂੰ ਵਰਕਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

RELATED ARTICLES
POPULAR POSTS