Breaking News
Home / ਪੰਜਾਬ / ਦੁਬਈ ‘ਚ ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਗੁਰਦੀਪ ਅਤੇ ਚਰਨਜੀਤ

ਦੁਬਈ ‘ਚ ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਗੁਰਦੀਪ ਅਤੇ ਚਰਨਜੀਤ

ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਮੱਦਦ ਲਈ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਦੁਬਈ ਵਿਚ ਦੋ ਪੰਜਾਬੀ ਗੁਰਦੀਪ ਸਿੰਘ ਅਤੇ ਚਰਨਜੀਤ ਸਿੰਘ ਗੁਰਬਤ ਭਰੀ ਜ਼ਿੰਦਗੀ ਜੀਅ ਰਹੇ ਹਨ। ਇਨ੍ਹਾਂ ਦੋਵਾਂ ਦੀ ਲੰਘੇ ਕੱਲ੍ਹ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਸੀ। ਇਹ ਵੀਡੀਓ ਇੱਕ ਪਾਕਿਸਤਾਨੀ ਵਲੋਂ 2 ਭਾਰਤੀਆਂ ਦੀ ਨਾਜ਼ੁਕ ਹਾਲਤ ਹੋਣ ਕਾਰਨ ਵਾਇਰਲ ਕੀਤੀ ਸੀ। ਇਸ ਵੀਡੀਓ ਵਿਚ ਇੱਕ ਵਿਅਕਤੀ ਆਪਣੇ ਆਪ ਨੂੰ ਗੁਰਦਾਸਪੁਰ ਦੇ ਪਿੰਡ ਠੀਕਰੀਵਾਲ ਦਾ ਹੋਣ ਬਾਰੇ ਅਤੇ ਦੂਜਾ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਗੋਪਾਲਪੁਰ ਡਾਕਖ਼ਾਨਾ ਰਾਣੀਪੁਰ ਤਹਿਸੀਲ ਫਗਵਾੜਾ ਬਾਰੇ ਕਹਿ ਰਿਹਾ ਹੈ। ਇਸ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਦੁਬਈ ਵਿਚ ਭਾਰਤ ਦੇ ਅੰਬੈਸਡਰ ਅੰਬ ਪਵਨ ਕਪੂਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਬਈ ਵਿਚ ਗ਼ੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਏ ਗੁਰਦੀਪ ਸਿੰਘ ਅਤੇ ਚਰਨਜੀਤ ਸਿੰਘ ਨੂੰ ਵਾਪਸ ਭਾਰਤ ਲਿਆਉਣ ਵਿਚ ਮਦਦ ਕਰਨ।

Check Also

ਸ਼ਸ਼ੀ ਥਰੂਰ ਨੇ ਜਲੰਧਰ ਵਾਸੀਆਂ ਨੂੰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦਾ ਦਿੱਤਾ ਸੱਦਾ

ਕਿਹਾ : ਦੇਸ਼ ਦੇ ਲੋਕਤੰਤਰ ਨੂੰ ਭਾਰਤੀ ਜਨਤਾ ਪਾਰਟੀ ਤੋਂ ਖਤਰਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ …