
ਬੈਂਸ ਨੇ ਕਿਹਾ – ਧਰਮਸੋਤ ਨੂੰ ਬਰਖਾਸਤ ਕਰਵਾ ਕੇ ਹੀ ਦਮ ਲਵਾਂਗੇ
ਜਲੰਧਰ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਕਾਂਗਰਸ ਦਾ ਬਾਈਕਾਟ ਕਰਨ ਲਈ ਆਉਂਦੀ 16 ਸਤੰਬਰ ਤੋਂ ਮੁਹਿੰਮ ਸ਼ੁਰੂ ਕਰੇਗੀ। ਇਸ ਸਬੰਧੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਜਲੰਧਰ ਵਿਚ ਦੱਸਿਆ ਕਿ ਕਾਂਗਰਸ ਦੇ ਬਾਈਕਾਟ ਦੀ ਮੁਹਿੰਮ ਦੋਆਬਾ ਖੇਤਰ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲਾ ਮਾਮਲੇ ਦੀ ਸੀ. ਬੀ. ਆਈ. ਜਾਂਚ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਲਈ ਉਨ੍ਹਾਂ ਦੀ ਮੁਹਿੰਮ ਜਾਰੀ ਰਹੇਗੀ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਬੈਂਸ ਭਰਾਵਾਂ ਨੇ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ।