9.8 C
Toronto
Wednesday, April 15, 2026
spot_img
Homeਪੰਜਾਬਫ਼ਰੀਦਕੋਟ 'ਚ ਛੇੜਛਾੜ ਤੋਂ ਤੰਗ ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਵਿਚ ਕੀਤੀ...

ਫ਼ਰੀਦਕੋਟ ‘ਚ ਛੇੜਛਾੜ ਤੋਂ ਤੰਗ ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਵਿਚ ਕੀਤੀ ਖ਼ੁਦਕੁਸ਼ੀ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੁੜੀਆਂ ਵਾਲੇ ਹੋਸਟਲ ਵਿੱਚ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਵਿਦਿਆਰਥਣ ਨੂੰ ਤੰਗ ਕਰਨ ਵਾਲੇ ਨੌਜਵਾਨ ਖਿਲਾਫ਼ ਧਾਰਾ 306 ਤਹਿਤ ਪਰਚਾ ਦਰਜ ਕਰ ਲਿਆ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਬੁਰਜ ਦੁੰਨਾ ਦੀ ਵਿਦਿਆਰਥਣ ਮੈਡੀਕਲ ਕਾਲਜ ਵਿੱਚ ਬੀਐੱਸਸੀ ਨਰਸਿੰਗ ਵਿੱਚ ਤੀਜੇ ਸਾਲ ਦੀ ਪੜ੍ਹਾਈ ਕਰ ਰਹੀ ਸੀ। ਜਿਸ ਨੂੰ ਕਥਿਤ ਤੌਰ ‘ਤੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਦਿਆਲੇਆਣਾ ਦਾ ਨੌਜਵਾਨ ਗੁਰਪਿੰਦਰ ਸਿੰਘ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਤੰਗ ਆ ਕੇ ਵਿਦਿਆਰਥਣ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਦੇ ਪੜਤਾਲੀਆ ਅਫ਼ਸਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਬਾਅਦ ਗੁਰਪਿੰਦਰ ਸਿੰਘ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES
POPULAR POSTS