Breaking News
Home / ਪੰਜਾਬ / ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਲੜਾਈ ਹੋਰ ਤਿੱਖੀ ਹੋਈ

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਲੜਾਈ ਹੋਰ ਤਿੱਖੀ ਹੋਈ

ਕਿਸਾਨ ਜੇਲ੍ਹ ਭਰੋ ਅੰਦੋਲਨ ਲਈ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਐਕਟ ਖ਼ਿਲਾਫ਼ ਲੜਾਈ ਹੋਰ ਤਿੱਖੀ ਕਰ ਦਿੱਤੀ ਹੈ। ਇਸ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਗ੍ਰਿਫ਼ਤਾਰੀ ਲਈ ਆਪਣੇ ਆਪ ਨੂੰ ਪੇਸ਼ ਕੀਤਾ ਪਰ ਪੁਲਿਸ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਵੀ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਰੋਸ ਮੁਜ਼ਾਹਰੇ ਕੀਤੇ ਹਨ। ਜੇਲ੍ਹ ਭਰੋ ਮੋਰਚੇ ਤਹਿਤ ਕਿਸਾਨਾਂ ਨੇ ਤਰਨਤਾਰਨ ਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾ ਲਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਪੰਜਾਬ ਦੇ 85 ਫੀਸਦੀ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਿਰਵਾ ਕਰ ਦਿੱਤਾ ਜਾਵੇਗਾ ਤੇ ਪੰਜਾਬ ਦੀ ਆਰਥਿਕਤਾ ਲੋਟੂ ਕੰਪਨੀਆਂ ਦੇ ਰਹਿਮੋ-ਕਰਮ ਉੱਤੇ ਹੋ ਜਾਵੇਗੀ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …