ਬਾਰ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਹੋਵੇਗੀ ਮਾਫ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 67 ਹਜ਼ਾਰ ਤੋਂ ਟੱਪ ਗਈ ਹੈ ਅਤੇ 48 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 17 ਹਜ਼ਾਰ ਤੋਂ ਜ਼ਿਆਦਾ ਹੈ ਅਤੇ 2 ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਇਸੇ ਦੌਰਾਨ ਕਰੋਨਾ ਮਹਾਮਾਰੀ ਕਾਰਨ ਹੋਟਲ ਤੇ ਬਾਰ ਸਨਅਤ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਾਲਾਨਾ ਫੀਸ ਮਾਫ਼ ਹੋ ਸਕਦੀ ਹੈ। ਪੰਜਾਬ ਦੇ ਮੰਤਰੀਆਂ ਵਲੋਂ ਅਪ੍ਰੈਲ ਤੋਂ ਸਤੰਬਰ ਤੱਕ ਦੀ ਲਾਇਸੈਂਸ ਫੀਸ ਮਾਫ਼ ਕਰਨ ਲਈ ਮੁੱਖ ਮੰਤਰੀ ਨੂੰ ਸਿਫਾਰਸ਼ ਕੀਤੀ ਜਾਵੇਗੀ। ਮੰਤਰੀਆਂ ਵੱਲੋਂ ਇਹ ਫ਼ੈਸਲਾ ਹੋਟਲ ਐਂਡ ਬਾਰ ਐਸੋਸੀਏਸ਼ਨਜ਼ ਐਂਡ ਮੈਰਿਜ ਪੈਲੇਸ ਐਸੋਸੀਏਸਨਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ। ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …