Breaking News
Home / ਪੰਜਾਬ / ਸੁਮੇਧ ਸੈਣੀ ਨੂੰ ਵੱਡਾ ਝਟਕਾ – ਗ੍ਰਿਫਤਾਰੀ ਤੈਅ

ਸੁਮੇਧ ਸੈਣੀ ਨੂੰ ਵੱਡਾ ਝਟਕਾ – ਗ੍ਰਿਫਤਾਰੀ ਤੈਅ

Image Courtesy :jagbani(punjabkesar)

ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ ਅਤੇ ਕੇਸ ਨੂੰ ਸੀਬੀਆਈ ਹਵਾਲੇ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ, ਜਿਸਦੇ ਚੱਲਦਿਆਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੈਅ ਨਜ਼ਰ ਆ ਰਹੀ ਹੈ। ਨਾਲ ਹੀ ਅਦਾਲਤ ਨੇ ਕੇਸ ਨੂੰ ਸੀ. ਬੀ. ਆਈ. ਨੂੰ ਦਿੱਤੇ ਜਾਣ ਦੀ ਮੰਗ ਵੀ ਖ਼ਾਰਜ ਕਰ ਦਿੱਤੀ। ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਈ ਤੱਥਾਂ ਦੇ ਸੁਰਾਗ ਲਗਾਉਣ ਲਈ ਸੈਣੀ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ ਅਤੇ ਸੈਣੀ ਬਾਰੇ ਕੁਝ ਹੋਰ ਗੰਭੀਰ ਮਾਮਲਿਆਂ ਦੀ ਜਾਣਕਾਰੀ ਵੀ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਸੀ। ਸਰਕਾਰ ਦੀਆਂ ਦਲੀਲਾਂ ਨੂੰ ਮਨਜ਼ੂਰ ਕਰਦਿਆਂ ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਕਰ ਦਿੱਤੀ ਹੈ। ਹੁਣ ਐੱਸ. ਆਈ. ਟੀ. ਕਿਸੇ ਵੀ ਵੇਲੇ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਅੱਜ ਵੀ ਐਸਆਈਟੀ ਨੇ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …