Breaking News
Home / ਭਾਰਤ / ਭਾਰਤ ਵਿਚ ਇਕ ਦਿਨ ‘ਚ ਹੀ ਆਏ 1 ਲੱਖ ਤੋਂ ਵੱਧ ਕਰੋਨਾ ਮਾਮਲੇ

ਭਾਰਤ ਵਿਚ ਇਕ ਦਿਨ ‘ਚ ਹੀ ਆਏ 1 ਲੱਖ ਤੋਂ ਵੱਧ ਕਰੋਨਾ ਮਾਮਲੇ

Image Courtesy :jagbani(punjabkesar)

ਦੁਨੀਆ ਭਰ ‘ਚ ਏਡੀ ਵੱਡੀ ਤਦਾਦ ਵਿਚ 24 ਘੰਟਿਆਂ ਦੌਰਾਨ ਕਿਤੇ ਨਹੀਂ ਆਏ ਹਨ ਏਨੇ ਕਰੋਨਾ ਮਾਮਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਦੀ ਸਥਿਤੀ ਵਿਸਫੋਟਕ ਬਣਦੀ ਜਾ ਰਹੀ ਹੈ। ਦੁਨੀਆ ਭਰ ਦੇ ਮੁਕਾਬਲੇ ਭਾਰਤ ਵਿਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ ਵੀ ਬਿਹਤਰ ਹੈ, ਜੋ ਕਿ 77 ਫੀਸਦੀ ਤੋਂ ਜ਼ਿਆਦਾ ਹੈ। ਪਰ ਚਿੰਤਾ ਇਸ ਲਈ ਹੈ ਕਿ ਲੰਘੇ 24 ਘੰਟਿਆਂ ਦੌਰਾਨ ਭਾਰਤ ਵਿਚ 1 ਲੱਖ ਤੋਂ ਵੱਧ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 44 ਲੱਖ ਵੱਲ ਨੂੰ ਵਧਦਿਆਂ 43 ਲੱਖ 75 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ। ਭਾਰਤ ਵਿਚ 34 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ ਅਤੇ 74 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 2 ਕਰੋੜ 78 ਲੱਖ ਤੋਂ ਪਾਰ ਜਾ ਚੁੱਕਾ ਹੈ ਅਤੇ ਕਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੀ 2 ਕਰੋੜ ਦੇ ਨੇੜੇ ਪਹੁੰਚਣ ਵਾਲੀ ਹੈ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਰਕੇ 9 ਲੱਖ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਉਧਰ ਇੰਗਲੈਂਡ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਬ੍ਰਿਟੇਨ ਸਰਕਾਰ ਨੇ ਸਖਤੀ ਕਰ ਦਿੱਤੀ ਹੈ। ਇੰਗਲੈਂਡ ਵਿਚ ਛੇ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …