ਨਵੀਂ ਦਿੱਲੀ/ਬਿਊਰੋ ਨਿਊਜ਼
ਰਾਫੇਲ ਲੜਾਕੂ ਜਹਾਜ਼ ਰਸਮੀ ਤੌਰ ‘ਤੇ ਭਲਕੇ 10 ਸਤੰਬਰ ਨੂੰ ਭਾਰਤੀ ਹਵਾਈ ਫੌਜ ਦੇ ਬੇੜੇ ਵਿਚ ਸ਼ਾਮਲ ਹੋ ਜਾਣਗੇ। ਇਸ ਸਬੰਧੀ ਅੰਬਾਲਾ ਏਅਰਫੋਰਸ ਸਟੇਸ਼ਨ ‘ਤੇ ਸਮਾਗਮ ਵੀ ਰੱਖਿਆ ਗਿਆ ਹੈ। ਸਮਾਗਮ ਵਿਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫਰਾਂਸ ਦੇ ਰੱਖਿਆ ਮੰਤਰੀ ਫਲੋਰੈਂਸ ਵੀ ਸ਼ਾਮਲ ਹੋਣਗੇ। ਇਸ ਨੂੰ ਦੇਖਦਿਆਂ ਅੰਬਾਲਾ ਏਅਰ ਫੋਰਸ ਸਟੇਸ਼ਨ ਅਤੇ ਨੇੜਲੇ ਖੇਤਰਾਂ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਧਿਆਨ ਰਹੇ ਕਿ ਰਾਫੇਲ ਦਾ ਪਹਿਲਾ ਬੈਚ ਅੰਬਾਲਾ ਏਅਰ ਫੋਰਸ ਸਟੇਸ਼ਨ ‘ਤੇ ਲੰਘੀ 29 ਜੁਲਾਈ ਨੂੰ ਪਹੁੰਚਿਆ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …