ਕਿਹਾ – 13 ਸਤੰਬਰ ਨੂੰ ਹੀ ਹੋਵੇਗੀ ਭਾਰਤ ਭਰ ‘ਚ ਨੀਟ ਦੀ ਪ੍ਰੀਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਨੀਟ ਦੀ ਪ੍ਰੀਖਿਆ ਟਾਲਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਭਾਰਤ ਭਰ ਵਿਚ 13 ਸਤੰਬਰ ਨੂੰ ਹੀ ਨੀਟ ਦੀ ਪ੍ਰੀਖਿਆ ਹੋਵੇਗੀ। ਸੁਪਰੀਮ ਕੋਰਟ ਨੇ ਨੀਟ ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਜਾਂ ਰੱਦ ਕਰਨ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਧਿਕਾਰੀ ਡਾਕਟਰੀ ਕੋਰਸਾਂ ਵਿਚ ਦਾਖਲੇ ਲਈ ਵਿਸ਼ਵਵਿਆਪੀ ਮਹਾਂਮਾਰੀ ਕੋਵਿਡ -19 ਦੇ ਵਿਚਕਾਰ ਨੀਟ ਕਰਵਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣਗੇ। ਬੈਂਚ ਨੇ ਕਿਹਾ ਕਿ ਮੁਆਫ ਕਰਨਾ ਅਸੀਂ ਇਸ ਮਾਮਲੇ ਵਿਚ ਸੁਣਵਾਈ ਨਹੀਂ ਕਰਨਾ ਚਾਹੁੰਦੇ। ਧਿਆਨ ਰਹੇ ਕਿ ਜੇਈਈ ਦੀ ਪ੍ਰੀਖਿਆ 1 ਸਤੰਬਰ ਤੋਂ 6 ਸਤੰਬਰ ਤੱਕ ਪਹਿਲਾਂ ਹੋ ਚੁੱਕੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …