Breaking News
Home / ਪੰਜਾਬ / ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਵੀ ਕਰੋਨਾ ਤੋਂ ਪੀੜਤ

ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਵੀ ਕਰੋਨਾ ਤੋਂ ਪੀੜਤ

Image Courtesy :jagbani(punjabkesar)

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 69 ਹਜ਼ਾਰ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਪੰਜਾਬ ਦੇ ਕਈ ਵਿਧਾਇਕ ਵੀ ਇਸਦੀ ਲਪੇਟ ਵਿਚ ਆ ਚੁੱਕੇ ਹਨ। ਇਸਦੇ ਚੱਲਦਿਆਂ ਹੁਣ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਵੀ ਕਰੋਨਾ ਦੀ ਲਪੇਟ ਆ ਗਏ ਹਨ। ਉਨ੍ਹਾਂ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਜਰੀਏ ਦਿੱਤੀ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 69 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 50 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 17 ਹਜ਼ਾਰ ਤੋਂ ਜ਼ਿਆਦਾ ਹੈ ਅਤੇ ਹੁਣ ਤੱਕ 2020 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ਵਿਚ ਕਾਰਜਸ਼ੀਲ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਤਾਇਨਾਤ ਇੱਕ ਸੀਨੀਅਰ ਸਹਾਇਕ ਦੀ ਪਿਛਲੇ ਦਿਨ ਕਰੋਨਾ ਨਾਲ ਮੌਤ ਹੋ ਚੁੱਕੀ ਹੈ ਤੇ ਵੱਖ-ਵੱਖ ਵਿਭਾਗਾਂ ਦੇ ਕਈ ਮੁਲਾਜ਼ਮ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਐਤਵਾਰ ਨੂੰ ਮੁਕੰਮਲ ਲੌਕਡਾਊਨ ਜਾਰੀ ਰੱਖਣ ਲਈ ਕਿਹਾ ਹੈ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …