ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਤੇ ‘ਆਪ’ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ
ਫਗਵਾੜਾ/ਬਿਊਰੋ ਨਿਊਜ਼
ਪੰਜਾਬ ਵਿਚ ਸਕਾਲਰਸ਼ਿਪ ਘੁਟਾਲਾ ਅੱਜ ਕੱਲ੍ਹ ਮੁੱਖ ਮੁੱਦਾ ਬਣਿਆ ਹੈ। ਇਸ ਘੁਟਾਲਾ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਘਿਰੇ ਹੋਏ ਹਨ ਅਤੇ ਹੁਣ ਹੋਰ ਕਾਂਗਰਸੀ ਵਿਧਾਇਕਾਂ ਦਾ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਅਤੇ ਆਮ ਆਦਮੀ ਪਾਰਟੀ ਨੇ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ। ਇਸੇ ਤਹਿਤ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੋਂ ਹਿਰਾਸਤੀ ਪੁੱਛਗਿੱਛ ਕਰਨ ਦੀ ਮੰਗ ਨੂੰ ਲੈ ਕੇ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਰੋਸ ਵੀ ਪ੍ਰਗਟਾਇਆ ਗਿਆ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵੱਖ-ਵੱਖ ਢੰਗ ਨਾਲ ਧਰਨਾ ਦਿੱਤਾ ਗਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …