15.2 C
Toronto
Monday, September 15, 2025
spot_img
Homeਪੰਜਾਬਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਲੌਂਗੋਵਾਲ ਵੀ ਬਰਾਬਰ ਜ਼ਿੰਮੇਵਾਰ

ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਲੌਂਗੋਵਾਲ ਵੀ ਬਰਾਬਰ ਜ਼ਿੰਮੇਵਾਰ

Image Courtesy :jagbani(punjabkesar)

ਬੀਬੀ ਕਿਰਨਜੋਤ ਕੌਰ ਨੇ ਕਿਹਾ – ਲੌਂਗੋਵਾਲ ਸੰਗਤਾਂ ਦੇ ਸਾਹਮਣੇ ਆ ਕੇ ਜਵਾਬ ਦੇਣ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਸਵਾਲ ਉਠਾਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ। ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪ੍ਰਧਾਨ ਲੌਂਗੋਵਾਲ ਤੇ ਅੰਤ੍ਰਿਮ ਕਮੇਟੀ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਨੂੰ ਸੰਗਤ ਸਾਹਮਣੇ ਆ ਕੇ ਇਸ ਮੁੱਦੇ ‘ਤੇ ਜਵਾਬ ਦੇਣਾ ਪਵੇਗਾ। ਬੀਬੀ ਕਿਰਨਜੋਤ ਕੌਰ ਨੇ ਆਖਿਆ ਕਿ ਐਸਜੀਪੀਸੀ ਦਾ ਦਫ਼ਤਰ ਸਿਆਸੀ ਦਖਲਅੰਦਾਜ਼ੀ ਕਰਕੇ ਤਹਿਤ-ਨਹਿਸ਼ ਹੋ ਗਿਆ ਹੈ। ਇਸ ਵਿੱਚ ਬੇਲੋੜੀ ਸਿਆਸੀ ਦਖਲਅੰਦਾਜ਼ੀ ਹੋ ਰਹੀ ਹੈ ਤੇ ਹੁਣ ਵੀ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਤੇ ਜੋ ਕਾਰਵਾਈ ਹੋ ਰਹੀ ਹੈ, ਇਸ ਵਿੱਚ ਵੀ ਪ੍ਰਧਾਨ ਨੇ ਤਾਂ ਸਿਰਫ ਇੱਕ ਮਖੌਟਾ ਪਾਇਆ ਹੈ, ਬਾਕੀ ਸਭ ਪਰਦੇ ਦੇ ਪਿੱਛੋਂ ਹੀ ਕਾਰਵਾਈ ਚੱਲ ਰਹੀ ਹੈ। ਬੀਬੀ ਕਿਰਨਜੋਤ ਕੌਰ ਨੇ ਇਹ ਵੀ ਆਖਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਹਰ ਫ਼ੈਸਲਾ ਪ੍ਰਧਾਨ ਦੇ ਹੁਕਮ ਨਾਲ ਹੁੰਦਾ ਹੈ ਜਦਕਿ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੁਕਮ ਨੂੰ ਲਾਗੂ ਕਰਵਾਉਂਦੇ ਹਨ।

RELATED ARTICLES
POPULAR POSTS