20.7 C
Toronto
Tuesday, July 21, 2026
spot_img
Homeਪੰਜਾਬਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਦਲ ਖਾਲਸਾ ਵੱਲੋਂ ਇਨਾਮ ਦਾ ਐਲਾਨ

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਦਲ ਖਾਲਸਾ ਵੱਲੋਂ ਇਨਾਮ ਦਾ ਐਲਾਨ

Image Courtesy :jagbani(punjabkesar)

ਪੰਜਾਬ ਤੇ ਦਿੱਲੀ ਵਿਚ ਲਗਾਏ ਪੋਸਟਰ
ਅੰਮ੍ਰਿਤਸਰ/ਬਿਊਰੋ ਨਿਊਜ਼
ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਅੱਜ ਅੰਮ੍ਰਿਤਸਰ ਵਿਚ ਦਲ ਖਾਲਸਾ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲੇ ਨੂੰ ਬਹਾਦਰੀ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਲ ਖਾਲਸਾ ਨੇ ਆਪਣੇ ਦਫਤਰ ਵਿਚ ਮੀਟਿੰਗ ਮਗਰੋਂ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ ਅਤੇ ਹੋਰ ਆਗੂਆਂ ਨੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਲਈ ਪੋਸਟਰ ਵੀ ਜਾਰੀ ਕੀਤਾ ਹੈ, ਜਿਸ ਵਿਚ ਉਸ ਨੂੰ ਕਾਨੂੰਨ ਅਤੇ ਸੂਬੇ ਦੇ ਲੋਕਾਂ ਦਾ ਭਗੌੜਾ ਆਖਿਆ ਹੈ। ਪੋਸਟਰ ‘ਤੇ ਕਿਲਰ ਐਕਸ ਕੋਪ ਵਾਂਟੇਡ ਲਿਖਿਆ ਹੋਇਆ ਹੈ ਅਤੇ ਉਸ ਦੀ ਤਸਵੀਰ ਲੱਗੀ ਹੋਈ ਹੈ। ਪੋਸਟਰ ‘ਤੇ ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲਿਆਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ ਹੋਇਆ ਹੈ। ਇਸ ਸਬੰਧ ਵਿਚ ਪੰਜਾਬ ਅਤੇ ਦਿੱਲੀ ਸਮੇਤ ਹੋਰ ਥਾਵਾਂ ‘ਤੇ ਇਹ ਪੋਸਟਰ ਲਾਏ ਜਾ ਰਹੇ ਹਨ। ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲੇ ਨੂੰ ਗੋਲਡ ਮੈਡਲ ਵੀ ਦਿੱਤਾ ਜਾਵੇਗਾ।

RELATED ARTICLES
POPULAR POSTS