ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਪਿਪਲੀ ਵਿੱਚ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ। ਪੁਲਿਸ ਵੱਲੋਂ ਰੋਕਣ ‘ਤੇ ਕਿਸਾਨਾਂ ਨੇ ਰੋਸ ਵਜੋਂ ਹਿਸਾਰ, ਸਿਰਸਾ, ਭਿਵਾਨੀ, ਜੀਂਦ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਹੀ ਖੇਤੀ ਆਰਡੀਨੈਂਸ ਖਿਲਾਫ਼ ਜ਼ਿਲ੍ਹਾ ਪੱਧਰ ‘ਤੇ ਧਰਨੇ ਦਿੱਤੇ। ਧਿਆਨ ਰਹੇ ਕਿ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਵਿਚ ਵੀ ਹਰ ਰੋਜ਼ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਹੋ ਰਹੀ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …