ਤ੍ਰਿਪਤ ਰਾਜਿੰਦਰ ਬਾਜਵਾ ਬੋਲੇ- ਆਖਰੀ ਫੈਸਲਾ ਮੁੱਖ ਮੰਤਰੀ ਹੀ ਲੈਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ 21 ਸਤੰਬਰ ਤੋਂ ਸਕੂਲ ਤੇ ਕਾਲਜ ਖੋਲ੍ਹਣ ਨੂੰ ਲੈ ਕੇ ਸੂਬਿਆਂ ‘ਤੇ ਦਬਾਅ ਬਣਾ ਰਹੀ ਹੈ, ਜਦਕਿ ਪੰਜਾਬ ਸਰਕਾਰ ਸਕੂਲ ਤੇ ਕਾਲਜ ਖੋਲ੍ਹਣ ਦੇ ਹੱਕ ਵਿਚ ਨਹੀਂ ਹੈ। ਪੰਜਾਬ ਦੇ ਉੱਚ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੋਵਾਂ ਦਾ ਹੀ ਕਹਿਣਾ ਹੈ ਕਿ ਵਰਤਮਾਨ ਸਮੇਂ ਵਿਚ ਸਕੂਲ ਤੇ ਕਾਲਜ ਖੋਲ੍ਹਣਾ ਸਹੀ ਨਹੀਂ ਹੋਵੇਗਾ ਕਿਉਂਕਿ ਪੰਜਾਬ ਵਿਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਤੇ ਕਾਲਜ ਖੋਲ੍ਹਣ ਬਾਰੇ ਆਖਰੀ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਹੀ ਲੈਣਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਰੋਨਾ ਨੂੰ ਲੈ ਕੇ ਇਕ ਸਮੀਖਿਆ ਬੈਠਕ ਵਿਚ ਕਿਹਾ ਹੈ ਕਿ ਆਉਣ ਵਾਲੇ ਦੋ ਹਫਤੇ ਬੇਹੱਦ ਮਹੱਤਵਪੂਰਨ ਹੋ ਸਕਦੇ ਹਨ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 71 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ ਅਤੇ 51 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਦੇ ਕਰੀਬ ਹੈ ਅਤੇ 2100 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …