Breaking News
Home / ਪੰਜਾਬ / ਸੁਮੇਧ ਸੈਣੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

ਸੁਮੇਧ ਸੈਣੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

Image Courtesy :jagbani(punjabkesar)

ਗ੍ਰਿਫਤਾਰੀ ਦੇ ਡਰੋਂ ਸੈਣੀ ਹੋਇਆ ਰੂਪੋਸ਼
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਉਹ ਅੱਜ ਕੱਲ੍ਹ ਰੂਪੋਸ਼ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਗਿਆ ਹੈ। ਉਸਨੇ ਆਪਣੇ ਵਕੀਲ ਰਾਹੀਂ ਅੱਜ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਆਉਂਦੇ ਸੋਮਵਾਰ ਨੂੰ ਸੁਣਵਾਈ ਦੀ ਉਮੀਦ ਹੈ। ਧਿਆਨ ਰਹੇ ਕਿ ਸੈਣੀ ਨੇ ਅੱਜ ਤੋਂ 29 ਸਾਲ ਪਹਿਲਾਂ 1991 ਵਿਚ ਪੰਜਾਬ ਦਾ ਡੀਜੀਪੀ ਹੁੰਦਿਆਂ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਬਾਅਦ ਵਿਚ ਲਾਪਤਾ ਕਰ ਦਿੱਤਾ ਸੀ। ਅਜਿਹੇ ਅਪਰਾਧਿਕ ਮਾਮਲੇ ਵਿੱਚ ਸੈਣੀ ਦੀ ਗ੍ਰਿਫ਼ਤਾਰੀ ਤੈਅ ਹੈ ਅਤੇ ਉਹ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਰੂਪੋਸ਼ ਹੈ। ਉਸਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ। ਜ਼ਿਕਰਯੋਗ ਹੈ ਕਿ ਸੈਣੀ ਕੋਲ ਹੁਣ ਸੁਪਰੀਮ ਕੋਰਟ ਦਾ ਬੂਹਾ ਖੜਕਾਉਣ ਜਾਂ ਮੁਹਾਲੀ ਅਦਾਲਤ ਤੇ ਪੁਲਿਸ ਅੱਗੇ ਆਤਮ-ਸਮਰਪਣ ਕਰਨ ਦਾ ਰਾਹ ਹੀ ਬਚਿਆ ਸੀ।

Check Also

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …