ਦੱਸਿਆ – 1984 ਤੋਂ ਬਾਅਦ ਵਿਦੇਸ਼ਾਂ ਤੋਂ ਗੁਰੂ ਕੇ ਲੰਗਰਾਂ ਵਾਸਤੇ ਮਾਇਆ ਭੇਜਣ ‘ਤੇ ਸੀ ਪਾਬੰਦੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਲਈ ਭਾਰਤ ਸਰਕਾਰ ਵਲੋਂ ਐਫ.ਸੀ.ਆਰ.ਏ. ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਲੌਂਗੋਵਾਲ ਨੇ ਦੱਸਿਆ ਕਿ 1984 ਤੋਂ ਬਾਅਦ ਵਿਦੇਸ਼ਾਂ ਤੋਂ ਸਿੱਖ ਸੰਗਤਾਂ ‘ਤੇ ਗੁਰੂ ਦੇ ਲੰਗਰ ਲਈ ਮਾਇਆ ਭੇਜਣ ਉਤੇ ਪਾਬੰਦੀ ਲੱਗੀ ਹੋਈ ਸੀ। ਇਸ ਤੋਂ ਪਹਿਲਾਂ ਫ਼ੂਡ ਪ੍ਰੋਸੇਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਇਸ ਪਾਵਨ ਅਸਥਾਨ ‘ਤੇ ਪੂਰੀ ਦੁਨੀਆ ਤੋਂ ‘ਸੇਵਾ’ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਗੁਰੂ ਸਾਹਿਬ ਦੇ ‘ਸਰਬੱਤ ਦਾ ਭਲਾ’ ਦੇ ਫ਼ਲਸਫ਼ੇ ਨੂੰ ਅੱਗੇ ਵਧਾਉਣ ਵਿੱਚ ਬਹੁਤ ਮਦਦਗਾਰ ਹੋਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …