ਭਾਰਤ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਐੱਫ਼.ਸੀ.ਆਰ.ਏ. ਦੇ ਅਧੀਨ ਵਿਦੇਸ਼ੀ ਫੰਡ ਪ੍ਰਵਾਨ ਕਰਨ ਦੀ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਹੁਣ ਵਿਦੇਸ਼ੀ ਸੰਗਤਾਂ ਦਿਲ ਖੋਲ੍ਹ ਕੇ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਲਈ ਦਾਨ ਕਰ ਸਕਣਗੀਆਂ। ਜ਼ਿਕਰਯੋਗ ਹੈ ਕਿ ਭਾਰਤੀ ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫਾਰਨ ਕੰਟਰੀਬੂਸ਼ਨ (ਰੈਗੂਲੇਸ਼ਨ) ਐਕਟ, 2010 ਤਹਿਤ ਰਜਿਸਟਰ ਕਰ ਲਿਆ ਹੈ, ઠਜੋ ਕਿ 5 ਸਾਲਾਂ ਲਈ ਵੈਲਿਡ ਹੋਵੇਗਾ। ਇਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਲਈ ਵਿਦੇਸ਼ੀ ਫੰਡ ਨੂੰ ਪ੍ਰਾਪਤ ਕੀਤਾ ਜਾ ਸਕੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀਅਤ ਸਾਨੂੰ ਕਈ ਦਹਾਕਿਆਂ ਤੋਂ ਸ਼ਕਤੀ ਪ੍ਰਦਾਨ ਕਰਦੀ ਆ ਰਹੀ ਹੈ। ਕਰੋਨਾ ਕਾਰਨ ਇਸ ਔਖੇ ਦੌਰ ਦੇ ਚੱਲਦਿਆਂ ਮੋਦੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਐਫ.ਸੀ.ਆਰ.ਏ. ਨੂੰ ਸ੍ਰੀ ਹਰਿਮੰਦਰ ਸਾਹਿਬ ਲਈ ਪ੍ਰਵਾਨਗੀ ਦਿੱਤੀ ਜਾਵੇ। ਜਿਸ ਨਾਲ ਵਿਦੇਸ਼ ਭਰ ਤੋਂ ਸੰਗਤ ਸੇਵਾ ਲਈ ਯੋਗਦਾਨ ਪਾਉਣ ਦੇ ਸਮਰਥ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …