ਨਵੀਂ ਦਿੱਲੀ : ਹੁਣ ਵਿਦੇਸ਼ੀ ਸੰਗਤਾਂ ਦਿਲ ਖੋਲ੍ਹ ਕੇ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਲਈ ਦਾਨ ਕਰ ਸਕਣਗੀਆਂ। ਜ਼ਿਕਰਯੋਗ ਹੈ ਕਿ ਭਾਰਤੀ ਗ੍ਰਹਿ ਮੰਤਰਾਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫਾਰਨ ਕੰਟਰੀਬੂਸ਼ਨ (ਰੈਗੂਲੇਸ਼ਨ) ਐਕਟ, 2010 ਤਹਿਤ ਰਜਿਸਟਰ ਕਰ ਲਿਆ ਹੈ, ઠਜੋ ਕਿ 5 ਸਾਲਾਂ ਲਈ ਵੈਲਿਡ ਹੋਵੇਗਾ। ਇਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਲਈ ਵਿਦੇਸ਼ੀ ਫੰਡ ਨੂੰ ਪ੍ਰਾਪਤ ਕੀਤਾ ਜਾ ਸਕੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀਅਤ ਸਾਨੂੰ ਕਈ ਦਹਾਕਿਆਂ ਤੋਂ ਸ਼ਕਤੀ ਪ੍ਰਦਾਨ ਕਰਦੀ ਆ ਰਹੀ ਹੈ। ਕਰੋਨਾ ਕਾਰਨ ਇਸ ਔਖੇ ਦੌਰ ਦੇ ਚੱਲਦਿਆਂ ਮੋਦੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਐਫ.ਸੀ.ਆਰ.ਏ. ਨੂੰ ਸ੍ਰੀ ਹਰਿਮੰਦਰ ਸਾਹਿਬ ਲਈ ਪ੍ਰਵਾਨਗੀ ਦਿੱਤੀ ਜਾਵੇ। ਜਿਸ ਨਾਲ ਵਿਦੇਸ਼ ਭਰ ਤੋਂ ਸੰਗਤ ਸੇਵਾ ਲਈ ਯੋਗਦਾਨ ਪਾਉਣ ਦੇ ਸਮਰਥ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ।
ਲੌਂਗੋਵਾਲ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ
ਸ੍ਰੀ ਹਰਿਮੰਦਰ ਸਾਹਿਬ ਲਈ ਭਾਰਤ ਸਰਕਾਰ ਵਲੋਂ ਐਫ.ਸੀ.ਆਰ.ਏ. ਐਕਟ ਨੂੰ ਦਿੱਤੀ ਪ੍ਰਵਾਨਗੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਲੌਂਗੋਵਾਲ ਨੇ ਦੱਸਿਆ ਕਿ 1984 ਤੋਂ ਬਾਅਦ ਵਿਦੇਸ਼ਾਂ ਤੋਂ ਸਿੱਖ ਸੰਗਤਾਂ ‘ਤੇ ਗੁਰੂ ਦੇ ਲੰਗਰ ਲਈ ਮਾਇਆ ਭੇਜਣ ਉਤੇ ਪਾਬੰਦੀ ਲੱਗੀ ਹੋਈ ਸੀ।
Check Also
ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …