11.6 C
Toronto
Thursday, April 16, 2026
spot_img
Homeਭਾਰਤਕੰਗਨਾ ਰਣੌਤ ਨੂੰ ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

ਕੰਗਨਾ ਰਣੌਤ ਨੂੰ ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

Image Courtesy :jagbani(punjabkesar)

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਕੰਗਨਾ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਅਸਲ ਵਿਚ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਵਿਚਾਲੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਹੋਈ ਬਿਆਨਬਾਜ਼ੀ ਵਿਚਾਲੇ ਕੰਗਨਾ ਨੇ ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕੀਤੀ ਸੀ, ਜਿਸ ਤੋਂ ਬਾਅਦ ਸੰਜੇ ਰਾਊਤ ਵਲੋਂ ਸਖ਼ਤ ਲਹਿਜ਼ੇ ਨਾਲ ਬਿਆਨ ਦਿੱਤੇ ਗਏ ਸਨ। ਸੰਜੇ ਰਾਊਤ ਨੇ ਕੰਗਨਾ ਨੂੰ ਮੁੰਬਈ ਨਾ ਆਉਣ ਦੀ ਨਸੀਹਤ ਦਿੱਤੀ ਸੀ। ਇਸ ‘ਤੇ ਕੰਗਨਾ ਨੇ 9 ਸਤੰਬਰ ਨੂੰ ਮੁੰਬਈ ਆਉਣ ਦੀ ਚੁਣੌਤੀ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਪੂਰੇ ਮਾਮਲੇ ਨੂੰ ਦੇਖਦਿਆਂ ਕੰਗਨਾ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਇਸ ਲਈ ਕੰਗਨਾ ਨੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਵੀ ਕੀਤਾ।

RELATED ARTICLES
POPULAR POSTS