ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਵਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 21 ਸਤੰਬਰ ਤੋਂ ਸਕੂਲ ਖੋਲ੍ਹਣ ਨੂੰ ਲੈ ਕੇ ਦਿਸ਼ਾ-ਨਿਰਦੇਸ਼/ਨਿਯਮ ਤੇ ਸ਼ਰਤਾਂ (ਐਸ.ਓ.ਪੀ.) ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਕਰਕੇ ਚਾਹਵਾਨ ਵਿਦਿਆਰਥੀ ਸਕੂਲ ਜਾ ਸਕਦੇ ਹਨ। ਅਧਿਆਪਕਾਂ ਤੋਂ ਮਾਰਗ ਦਰਸ਼ਨ ਲੈਣ ਦੇ ਚਾਹਵਾਨ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਲਈ ਆਪਣੇ ਮਾਪਿਆਂ ਜਾਂ ਗਾਰਡੀਅਨ ਤੋਂ ਲਿਖਤੀ ਸਹਿਮਤੀ ਲੈਣੀ ਲਾਜ਼ਮੀ ਹੋਵੇਗੀ ਅਤੇ ਇਸ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਭ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਕੇਂਦਰੀ ਸਿਹਤ ਮੰਤਰਾਲੇ ਵਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 21 ਸਤੰਬਰ ਤੋਂ ਮੁੜ ਸਕੂਲ ਖੋਲ੍ਹਣ ਲਈ ਜਾਰੀ ਕੀਤੇ ਗਏ ਐਸ.ਓ.ਪੀ. ਵਿਚ ਕਿਹਾ ਗਿਆ ਹੈ ਕਿ ਆਨਲਾਈਨ/ਡਿਸਟੈਂਸ ਲਰਨਿੰਗ ਦੀ ਇਜਾਜ਼ਤ ਜਾਰੀ ਰਹੇਗੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …