ਬਰੈਂਪਟਨ : ਵੀਰਵਾਰ ਨੂੰ ਫੈਡਰਲ ਐਨ ਡੀ ਪੀ ਦੇ ਲੀਡਰ ਜਗਮੀਤ ਸਿੰਘ ਨੇ ਬਰੈਂਪਟਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੌਰ ਮੰਦਿਰ ਦੇ ਇਲਾਕੇ ਵਿਚ ਪੈਂਦੇ ਕਲੇਅਰਵਿੱਲ ਪਬਲਿਕ ਸਕੂਲ ਦੇ ਪਾਰਕ ਵਿਚ ਮਾਪਿਆਂ ਅਤੇ ਮੀਡੀਆ ਕਰਮੀਆਂ ਨਾਲ ਬੱਚਿਆਂ ਦੇ ਸਕੂਲ ਖੁੱਲ੍ਹਣ ਸਮੇਂ ਵੱਖ-ਵੱਖ ਵਿਸ਼ਿਆਂ ‘ਤੇ ਆਪਣੇ ਵਿਚਾਰ ਦਿੱਤੇ। ਜਿਨ੍ਹਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕਲਾਸ ਸਾਈਜ਼ ਛੋਟੇ ਕਰਨ ਆਦਿ ਸ਼ਾਮਲ ਸਨ। ਛੋਟੇ ਬੱਚਿਆਂ ਦੀ ਦੇਖਭਾਲ ਲਈ ਬਣੇ ਸਥਾਨਾਂ ਵਿਚ ਵਾਧਾ ਕਰਨਾ ਅਤੇ ਵਧੇਰੇ ਫੰਡ ਮੁਹੱਈਆ ਕਰਵਾਉਣਾ। ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਹੋਰ ਬੇਹਤਰ ਬਣਾਉਣ ਦੀ ਮੰਗ ‘ਤੇ ਵੀ ਜ਼ੋਰ ਦਿੱਤਾ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਓਨਟਾਰੀਓ ਦੀ ਐਨਡੀਪੀ ਲੀਡਰ ਐਂਡਰੀਆ ਹਾਰਵਰਥ ਅਤੇ ਬਰੈਂਪਟਨ ਈਸਟ ਤੋਂ ਐਮਪੀਪੀ ਗੁਰਰਤਨ ਸਿੰਘ ਨੇ ਵੀ ਜਗਮੀਤ ਸਿੰਘ ਦੀਆਂ ਮੰਗਾਂ ਦਾ ਸਮਰਥਨ ਕੀਤਾ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …