-9.9 C
Toronto
Sunday, January 25, 2026
spot_img
Homeਪੰਜਾਬਅਫ਼ਵਾਹਾਂ ਫੈਲਾਉਣ ਵਾਲੇ ਵੈੱਬ ਚੈਨਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਅਫ਼ਵਾਹਾਂ ਫੈਲਾਉਣ ਵਾਲੇ ਵੈੱਬ ਚੈਨਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਨੇ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਾਮਾਰੀ ਬਾਰੇ ਲੋਕਾਂ ਵਿੱਚ ਅਫ਼ਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈੱਬ ਚੈਨਲਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਰਗਰਮ ਭਾਰਤ ਵਿਰੋਧੀ ਤੱਤਾਂ ਵੱਲੋਂ ਦਿੱਤੇ ਜਾਂਦੇ ਬਿਆਨਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਅਤੇ ਅਜਿਹੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅਜਿਹੇ ਤੱਤਾਂ ‘ਤੇ ਭਾਰਤ ਵਿੱਚ ਪਾਬੰਦੀ ਲਗਾਉਣ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ।
ਪਾਜ਼ੇਟਿਵ ਕੇਸਾਂ ਦੀ ਪਛਾਣ ਗੁਪਤ ਰਹੇਗੀ
ਕੋਵਿਡ-19 ਦੇ ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਗੁਪਤ ਰੱਖਣ ਦੀ ਹਦਾਇਤ ਕੀਤੀ ਗਈ ਹੈ। ਸੂਚਨਾ ਸਿਰਫ਼ ਸਿਹਤ ਵਿਭਾਗ ਤੱਕ ਹੀ ਸੀਮਤ ਰਹੇਗੀ। ਸਰਕਾਰ ਕੋਵਿਡ ਦੇ ਐਕਟਿਵ ਮਰੀਜ਼ਾਂ ਨੂੰ 50,000 ਕੋਵਿਡ ਕੇਅਰ ਕਿੱਟਾਂ ਮੁਫ਼ਤ ਮੁਹੱਈਆ ਕਰਵਾਏਗੀ। ਕਿੱਟ ਵਿਚ ਇਕ ਔਕਸੀਮੀਟਰ, ਡਿਜੀਟਲ ਥਰਮਾਮੀਟਰ, ਫੇਸ ਮਾਸਕ, ਸਟੀਮਰ, ਹੈਂਡ ਸੈਨੇਟਾਈਜ਼ਰ, ਗਿਲੋਏ ਦੀਆਂ ਗੋਲੀਆਂ, ਵਿਟਾਮਿਨ ਸੀ ਤੇ ਵਿਟਾਮਿਨ ਡੀ ਦੀਆਂ ਗੋਲੀਆਂ ਸ਼ਾਮਲ ਹਨ।
ਕਰੋਨਾ ਖ਼ਤਮ ਹੋਣ ਤੱਕ ਨਹੀਂ ਖੁੱਲ੍ਹਣਗੇ ਸਕੂਲ : ਸਿੰਗਲਾ
ਸੰਗਰੂਰ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਕਰੋਨਾ ਖ਼ਤਮ ਨਹੀਂ ਹੁੰਦਾ ਪੰਜਾਬ ਵਿਚ ਓਨਾ ਸਮਾਂ ਸਕੂਲ ਨਹੀਂ ਖੋਲ੍ਹੇ ਜਾਣਗੇ। ਸਿੰਗਲਾ ਨੇ ਆਖਿਆ ਕਿ ਬੱਚਿਆਂ ਨੂੰ ਘਰਾਂ ਵਿਚ ਹੀ ਸਿੱਖਿਆ ਦੇਣ ਦੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ, ਇਸ ਲਈ ਜਿਥੇ ਸਰਕਾਰ ਵਲੋਂ ਟੀ.ਵੀ. ਚੈਨਲ ਉਪਲਬਧ ਕਰਵਾਏ ਜਾ ਰਹੇ ਹਨ, ਉਥੇ ਸਰਕਾਰੀ ਸਕੂਲਾਂ ਦੇ ਅਧਿਆਪਕ ਇੰਟਰਨੈਟ ਅਤੇ ਵਟਸਐਪ ਦੇ ਜ਼ਰੀਏ ਬੱਚਿਆਂ ਨੂੰ ਆਨਲਾਇਨ ਪੜ੍ਹਾਈ ਕਰਵਾ ਰਹੇ ਹਨ।

RELATED ARTICLES
POPULAR POSTS