9.4 C
Toronto
Friday, November 7, 2025
spot_img
Homeਪੰਜਾਬਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ (75) ਦਾ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਉਨ੍ਹਾਂ ਨੇ 29 ਜੁਲਾਈ 2017 ਨੂੰ ਸ਼੍ਰੋਮਣੀ ਕਮੇਟੀ ਦੇ ਅਹਿਮ ਅਹੁਦੇ ਤੋਂ ਇਹ ਆਖ ਕੇ ਅਸਤੀਫਾ ਦਿੱਤਾ ਸੀ ਕਿ ਉਹ ਨਿੱਜੀ ਰੁਝੇਵਿਆਂ ਕਾਰਨ ਨੌਕਰੀ ਛੱਡ ਰਹੇ ਹਨ। ਉਹ 27 ਅਗਸਤ 2015 ਨੂੰ ਮੁੱਖ ਸਕੱਤਰ ਨਿਯੁਕਤ ਹੋਏ ਸਨ ਤੇ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਦੀ ਪਸੰਦ ਆਖਿਆ ਜਾਂਦਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਲੰਬਾ ਸਮਾਂ ਬੈਂਕ ਵਿਚ ਉਚ ਅਹੁਦੇ ‘ਤੇ ਨੌਕਰੀ ਕੀਤੀ। ਉਹ ਇਕ ਅੰਗਰੇਜ਼ੀ ਅਖਬਾਰ ਦੇ ਪ੍ਰਬੰਧਕੀ ਅਮਲੇ ਵਿਚ ਉਚ ਅਹੁਦੇ ‘ਤੇ ਵੀ ਤਾਇਨਾਤ ਰਹੇ। ਸ਼੍ਰੋਮਣੀ ਕਮੇਟੀ ਵਿਚ ਆਪਣੀ 3 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਵਿਚੋਂ ਉਨ੍ਹਾਂ ਆਪਣੀ ਇੱਛਾ ਨਾਲ ਇਕ ਲੱਖ ਰੁਪਏ ਪ੍ਰਤੀ ਮਹੀਨਾ ਲੈਣੇ ਸ਼ੁਰੂ ਕਰ ਦਿੱਤੇ ਸਨ। ਅਸਤੀਫਾ ਦੇਣ ਮਗਰੋਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚਲੇ ਪ੍ਰਬੰਧਾਂ ਬਾਰੇ ਪੁਸਤਕ ਲਿਖੀ ਸੀ ਜਿਸ ਵਿਚ ਆਪਣੇ ਤਜਰਬੇ ਅਤੇ ਕਈ ਖਾਮੀਆਂ ਦਾ ਵੀ ਜ਼ਿਕਰ ਕੀਤਾ ਗਿਆ ਸੀ। ਹਾਲ ਹੀ ਵਿਚ ਪਾਵਨ ਸਰੂਪ ਲਾਪਤਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਉਨ੍ਹਾਂ ਨੂੰ 18 ਸਤੰਬਰ ਨੂੰ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਸਮੇਤ ਸੱਦਿਆ ਗਿਆ ਸੀ।

RELATED ARTICLES
POPULAR POSTS