ਅਦਾਲਤ ਨੇ ਸਾਰੀਆਂ ਜ਼ਮਾਨਤ ਪਟੀਸ਼ਨਾਂ ਕੀਤੀਆਂ ਖਾਰਜ
ਮੁੰਬਈ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗਜ਼ ਮਾਮਲੇ ਵਿਚ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੈਸ਼ਨ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅਦਾਲਤ ਨੇ ਰੀਆ, ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਸਣੇ 6 ਵਿਅਕਤੀਆਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕੇਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਫਿਲਹਾਲ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਮੁੰਬਈ ਦੀ ਸੈਸ਼ਨ ਕੋਰਟ ਨੇ ਲੰਘੇ ਦਿਨ ਇਸ ਮਾਮਲੇ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਰੀਆ ਫਿਲਹਾਲ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ‘ਚ ਬੰਦ ਹੈ। ਰੀਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡਰੱਗਜ਼ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਲਈ 22 ਸਤੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਹੁਣ ਈ.ਡੀ. ਵੀ ਰੀਆ ਦੇ ਖਿਲਾਫ ਨਵਾਂ ਕੇਸ ਦਰਜ ਕਰ ਸਕਦੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …