Breaking News
Home / ਪੰਜਾਬ / ਭਗਵੰਤ ਮਾਨ ਨੇ ਵੀ ਕਰਾਇਆ ਕਰੋਨਾ ਟੈਸਟ

ਭਗਵੰਤ ਮਾਨ ਨੇ ਵੀ ਕਰਾਇਆ ਕਰੋਨਾ ਟੈਸਟ

ਕਿਹਾ – ਦੇਸ਼ ਦੀ ਜੀ.ਡੀ.ਪੀ. ਵਾਂਗ ਮੇਰਾ ਕਰੋਨਾ ਟੈਸਟ ਵੀ ਨੈਗੇਟਿਵ ਆਵੇ
ਚੰਡੀਗੜ੍ਹ/ਬਿਊਰੋ ਨਿਊਜ਼
ਸੰਸਦ ਦੇ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕਰੋਨਾ ਟੈਸਟ ਕਰਾਇਆ ਹੈ। ਭਗਵੰਤ ਨੇ ਕਿਹਾ ਕਿ ਉਹ ਦੁਆ ਕਰਦੇ ਹਨ ਕਿ ਜਿਸ ਤਰ੍ਹਾਂ ਦੇਸ਼ ਦੀ ਜੀ.ਡੀ.ਪੀ. ਨੈਗੇਟਿਵ ਜਾ ਰਹੀ ਹੈ, ਉਸੇ ਤਰ੍ਹਾਂ ਉਨ੍ਹਾਂ ਦੀ ਕਰੋਨਾ ਰਿਪੋਰਟ ਵੀ ਨੈਗੇਟਿਵ ਆਵੇ। ਭਗਵੰਤ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਾਰਲੀਮੈਂਟ ਵਿਚ ਸੰਸਦ ਮੈਂਬਰਾਂ ਦਾ ਕਰੋਨਾ ਟੈਸਟ ਹੋਇਆ ਹੈ। ਜਿਸਦੀ ਰਿਪੋਰਟ ਕੱਲ੍ਹ ਤੱਕ ਆ ਜਾਵੇਗੀ। ਉਨ੍ਹਾਂ ਲਿਖਿਆ ਕਿ ਦੇਸ਼ ਦੀ ਜੀ.ਡੀ.ਪੀ. ਵਾਂਗ ਕਰੋਨਾ ਰਿਪੋਰਟ ਵੀ ਨੈਗੇਟਿਵ ਆਵੇ ਤਾਂ ਜੋ ਮੈਂ 14 ਸਤੰਬਰ ਨੂੰ ਸ਼ੁਰੂ ਹੋ ਰਹੇ ਪਾਰਲੀਮੈਂਟ ਦੇ ਇਜਲਾਸ ਵਿਚ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਸਕਾਂ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 53 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 1900 ਦੇ ਕਰੀਬ ਹੈ ਅਤੇ 2200 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …