Breaking News
Home / ਪੰਜਾਬ / ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਮੋਦੀ ਸਰਕਾਰ ਹਾਏ-ਹਾਏ ਦੇ ਨਾਅਰੇ ਗੂੰਜਦੇ ਰਹੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਭਰ ਦੇ ਕਿਸਾਨ ਅੱਜ ਸੜਕਾਂ ‘ਤੇ ਨਿੱਤਰੇ। ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਅੱਜ ਪੰਜਵਾਂ ਰੋਸ ਪ੍ਰਦਰਸ਼ਨ ਸੀ, ਜਿਸ ਤਹਿਤ ਸੂਬਾ ਭਰ ਵਿੱਚ ਕਿਸਾਨਾਂ ਨੇ ਡੀਸੀ ਦਫਤਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰਦਾਸਪੁਰ ਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਜੇਲ੍ਹ ਭਰੋ ਅੰਦੋਲਨ ਕੀਤਾ। ਕਿਸਾਨ ਅਤੇ ਖੇਤ ਮਜ਼ਦੂਰਾਂ ਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਅੱਗੇ ਪੱਕਾ ਮੋਰਚਾ ਲਾਉਂਦੇ ਹੋਏ ਕਿਹਾ ਜਾਂ ਆਰਡੀਨੈਂਸ ਰੱਦ ਕੀਤੇ ਜਾਣ ਜਾਂ ਫਿਰ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ। ਇਸੇ ਤਰ੍ਹਾਂ ਜਲੰਧਰ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਹਾਏ-ਹਾਏ ਦੇ ਨਾਅਰੇ ਲਗਾਏ। ਇਸਦੇ ਚੱਲਦਿਆਂ ਹੁਸ਼ਿਆਰਪੁਰ, ਸੰਗਰੂਰ ਅਤੇ ਕਪੂਰਥਲਾ ਸਮੇਤ ਸਮੁੱਚੇ ਪੰਜਾਬ ਵਿਚ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ। ਅੰਮ੍ਰਿਤਸਰ ਵਿਚ ਵੀ ਕਿਸਾਨਾਂ ਨੇ ਕੇਂਦਰੀ ਜੇਲ੍ਹ ਦੇ ਬਾਹਰ ਧਰਨਾ ਦਿੱਤਾ ਅਤੇ 51 ਮੈਂਬਰੀ ਜਥੇ ਨੇ ਆਪਣੇ-ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ, ਪਰ ਪੁਲਿਸ ਨੇ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …