14.4 C
Toronto
Sunday, September 14, 2025
spot_img
Homeਪੰਜਾਬਸੁਮੇਧ ਸੈਣੀ ਫ਼ਰਾਰ - ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ

ਸੁਮੇਧ ਸੈਣੀ ਫ਼ਰਾਰ – ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ

Image Courtesy :jagbani(punjabkesar)

ਸੈਣੀ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਅਤੇ ਹੁਸ਼ਿਆਰਪੁਰ ‘ਚ ਵੀ ਛਾਪੇਮਾਰੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਪੁਲਿਸ ਉਸ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਚੁੱਕੀ ਹੈ ਅਤੇ ਉਸ ਨੇ ਹੁਣ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੁਮੇਧ ਸੈਣੀ ਦੀ ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ ਕੀਤੀ । ਸਿੱਟ ਦੇ ਮੈਂਬਰ ਨੇ ਦੱਸਿਆ ਕਿ ਮੁਹਾਲੀ ਪੁਲਿਸ ਦੀ ਟੀਮ ਸੈਣੀ ਦੀ ਭਾਲ ਵਿੱਚ ਦਿੱਲੀ ਗਈ ਸੀ। ਇਸ ਦੌਰਾਨ ਪੁਲਿਸ ਨੇ ਸੈਣੀ ਦੇ ਪਰਿਵਾਰ ਤੋਂ ਪੁੱਛ-ਪੜਤਾਲ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਸੁਮੇਧ ਸੈਣੀ ਕਾਫੀ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ। ਇਸਦੇ ਚੱਲਦਿਆਂ ਅੱਜ ਐੱਸ.ਆਈ.ਟੀ. ਅਤੇ ਪੰਜਾਬ ਪੁਲਿਸ ਵਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਦੋ ਵੱਖ-ਵੱਖ ਥਾਈਂ ਛਾਪੇਮਾਰੀ ਕੀਤੀ ਗਈ। ਐੱਸ. ਆਈ. ਟੀ. ਅਤੇ ਪੰਜਾਬ ਪੁਲਿਸ ਵਲੋਂ ਚੰਡੀਗੜ੍ਹ ਦੇ ਸੈਕਟਰ-10 ਵਿਚ ਸਥਿਤ ਘਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਖੁੱਡਾ ਕਰਾਲਾ ‘ਚ ਛਾਪੇਮਾਰੀ ਕੀਤੀ ਗਈ, ਪਰ ਸੈਣੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਧਿਆਨ ਰਹੇ ਕਿ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਬਾਅਦ ਵਿਚ ਲਾਪਤਾ ਕਰਨ ਦੇ ਦੋਸ਼ਾਂ ਵਿਚ ਸੁਮੇਧ ਸੈਣੀ ਬੁਰੀ ਤਰ੍ਹਾਂ ਘਿਰ ਚੁੱਕੇ ਹਨ।

RELATED ARTICLES
POPULAR POSTS