ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਟੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪੰਜ ਵਿਅਕਤੀਆਂ ‘ਤੇ ਕੋਵਿਡ-19 ਮਹਾਂਮਾਰੀ ਦੌਰਾਨ ਜਾਰੀ ਹੁਕਮਾਂ ਦੀਆਂ ਉਲੰਘਣਾ ਦੇ ਆਰੋਪ ਹੇਠ ਪਠਾਨਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਵਿਚ ਰਾਜਨੀਤਿਕ ਮੀਟਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਸੀ। ਇਸ ਸਬੰਧੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਦਾ ਇਹ ਕਾਰਾ ਬੁਖ਼ਲਾਹਟ ਦੀ ਨਿਸ਼ਾਨੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਸਵਾਲ ਕੀਤਾ ਕਿ ਜੇਕਰ ਕੋਈ ਵਿਧਾਇਕ ਕਿਤੇ ਕੋਈ ਉਦਘਾਟਨ ਕਰੇ, ਉਸ ਦੇ ਨਾਲ 50 ਵਿਅਕਤੀ ਹੋਣ ਤਾਂ ਉਹ ਜਾਇਜ਼ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 81 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ 58 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਜ਼ਿਆਦਾ ਹੈ ਅਤੇ 2400 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …