ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਤਹਿਤ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਅੱਜ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਸਿੱਖ ਜਥੇਬੰਦੀਆਂ ਦੇ ਆਗੂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ। ਸਿੱਖ ਜਥੇਬੰਦੀਆਂ ਨੇ ਅੱਜ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇਕੱਠ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਥਾ ਮਗਰੋਂ ਇਸ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਇਸਦੇ ਬਾਹਰ ਆਪਣੇ ਕਰਮਚਾਰੀ ਤਾਇਨਾਤ ਕਰ ਦਿੱਤੇ ਸਨ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਕੁਝ ਕਾਰਕੁਨਾਂ ਨੇ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਧਰਨਾ ਦੇ ਦਿੱਤਾ। ਕੁਝ ਸਿੱਖ ਕਾਰਕੁਨਾਂ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਨੇੜੇ ਗੇਟ ਦੇ ਬਾਹਰ ਰੋਕ ਲਿਆ ਗਿਆ ਅਤੇ ਉਨ੍ਹਾਂ ਨੇ ਸੜਕ ਵਿੱਚ ਹੀ ਧਰਨਾ ਦੇ ਦਿੱਤਾ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਸਿੱਖ ਕਾਰਕੁਨਾਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …