ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਕੇਂਦਰੀ ਏਜੰਸੀਆਂ ਨੇ ਸਿੱਖਾਂ ਨੂੰ ਆਪਸ ‘ਚ ਲੜਾ ਕੇ ਕੀਤਾ ਦੂਰ-ਦੂਰ
ਪਟਿਆਲਾ/ਬਿਊਰੋ ਨਿਊਜ਼
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 76ਵਾਂ ਸਥਾਪਨਾ ਦਿਵਸ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਭਾਰਤ ਦੀ ਮੋਦੀ ਸਰਕਾਰ ਵਲੋਂ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਕੇਂਦਰ ਸਰਕਾਰ ਨੇ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਦੂਰ-ਦੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਖਾਂ ਨੂੰ ਆਪਸ ਵਿਚ ਗਿਲੇ-ਸ਼ਿਕਵੇ ਮਿਟਾ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਹੋਰਾਂ ਕਿਹਾ ਕਿ ਸਾਡੇ ਵਿਚ ਹੁਣ ਸਿਧਾਂਤਕ ਵਖਰੇਵੇਂ ਵੀ ਵਧ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਸਿੱਖ ਜਥੇਬੰਦੀਆਂ ਅੰਦਰ ਗ਼ੈਰ-ਵਿਸ਼ਵਾਸੀ ਦੀ ਭਾਵਨਾ ਬਣੀ ਹੋਈ ਹੈ ਜਿਸ ਨੂੰ ਖ਼ਤਮ ਕਰਨ ਲਈ ਇਕੱਠੇ ਬੈਠ ਕੇ ਹੱਲ ਕੱਢਿਆ ਜਾ ਸਕਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …