8.4 C
Toronto
Thursday, May 7, 2026
spot_img
Homeਭਾਰਤਲੋਕ ਸਭਾ 'ਚ ਗੂੰਜਿਆ ਪੰਜਾਬੀ ਭਾਸ਼ਾ ਦਾ ਮੁੱਦਾ

ਲੋਕ ਸਭਾ ‘ਚ ਗੂੰਜਿਆ ਪੰਜਾਬੀ ਭਾਸ਼ਾ ਦਾ ਮੁੱਦਾ

Image Courtesy :jagbani(punjabkesar)

ਮਨੀਸ਼ ਤਿਵਾੜੀ ਨੇ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਰਜਾ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਨੂੰ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ ਕਿਉਂਕਿ ਜੰਮੂ ਖਿੱਤੇ ਦੇ ਲੋਕ ਪੰਜਾਬੀ ਬੋਲੀ ਬੋਲਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸੌ ਸਾਲਾਂ ਤੋਂ ਜੰਮੂ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ ਅਤੇ ਪੰਜਾਬੀ ਦੀਆਂ ਕਈ ਉੱਪ ਬੋਲੀਆਂ ਜੰਮੂ ਕਸ਼ਮੀਰ ਵਿਚ ਬੋਲੀਆਂ ਜਾਂਦੀਆਂ ਹਨ। ਤਿਵਾੜੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ 2 ਸਤੰਬਰ 2020 ਨੂੰ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ‘ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢ ਕੇ ਸਿਰਫ਼ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾਵਾਂ ਵਜੋਂ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਵਿਚ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਅਤੇ ਸੂਬੇ ਵਿਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਵਿਤਕਰਾ ਬੰਦ ਕੀਤਾ ਜਾਵੇ।

RELATED ARTICLES
POPULAR POSTS