Breaking News
Home / ਭਾਰਤ / ਚੀਨ ਦਾ ਦਾਅਵਾ – ਨਵੰਬਰ ਤੱਕ ਆਮ ਨਾਗਰਿਕਾਂ ਲਈ ਉਪਲਬਧ ਹੋਵੇਗੀ ਕਰੋਨਾ ਵੈਕਸੀਨ

ਚੀਨ ਦਾ ਦਾਅਵਾ – ਨਵੰਬਰ ਤੱਕ ਆਮ ਨਾਗਰਿਕਾਂ ਲਈ ਉਪਲਬਧ ਹੋਵੇਗੀ ਕਰੋਨਾ ਵੈਕਸੀਨ

Image Courtesy :zeenews

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 50 ਲੱਖ ਵੱਲ ਨੂੰ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਵਿਚ ਨਵੰਬਰ ਮਹੀਨੇ ਤੱਕ ਆਮ ਨਾਗਰਿਕਾਂ ਲਈ ਕਰੋਨਾ ਵੈਕਸੀਨ ਉਪਲਬਧ ਹੋ ਜਾਵੇਗੀ। ਇਹ ਦਾਅਵਾ ਚੀਨ ਵਿਚ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਦੇ ਇਕ ਅਫਸਰ ਨੇ ਕੀਤਾ ਹੈ। ਚੀਨ ਵਿਚ ਕੋਵਿਡ-19 ਦੀਆਂ ਚਾਰ ਵੈਕਸੀਨਾਂ ‘ਤੇ ਖੋਜ ਚੱਲ ਰਹੀ ਹੈ ਅਤੇ ਇਨ੍ਹਾਂ ਦਾ ਟਰਾਇਲ ਵੀ ਆਖਰੀ ਪੜ੍ਹਾਅ ਵਿਚ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਚਾਰਾਂ ਵੈਕਸੀਨਾਂ ਵਿਚੋਂ ਤਿੰਨ ਵੈਕਸੀਨ ਜ਼ਰੂਰਤਮੰਦ ਅਤੇ ਕਰਮਚਾਰੀਆਂ ਨੂੰ ਲਗਾਉਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ। ਇਸ ਲਈ ਐਮਰਜੈਂਸੀ ਪ੍ਰੋਗਰਾਮ ਜੁਲਾਈ ਵਿਚ ਸ਼ੁਰੂ ਕੀਤਾ ਗਿਆ ਸੀ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 50 ਲੱਖ ਵੱਲ ਨੂੰ ਵਧਦਿਆਂ 49 ਲੱਖ 31 ਹਜ਼ਾਰ ਤੋਂ ਪਾਰ ਹੋ ਗਈ। ਭਾਰਤ ਵਿਚ ਹੁਣ ਤੱਕ 39 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 81 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ ਅਤੇ ਉਨ੍ਹਾਂ ਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 95 ਲੱਖ ਦੇ ਕਰੀਬ ਜਾ ਚੁੱਕਾ ਹੈ ਅਤੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ 2 ਕਰੋੜ 13 ਲੱਖ ਦੇ ਕਰੀਬ ਹੋ ਚੁੱਕੀ ਹੈ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 9 ਲੱਖ 33 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …