ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਲੌਕ ਡਾਊਨ ਦੌਰਾਨ ਕਿੰਨੇ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ, ਇਸ ਬਾਰੇ ਕੇਂਦਰ ਦੀ ਮੋਦੀ ਸਰਕਾਰ ਕੋਲ ਕੋਈ ਵੀ ਅੰਕੜਾ ਨਹੀਂ ਹੈ ਅਤੇ ਉਸਨੇ ਇਹ ਗੱਲ ਮੰਨੀ ਵੀ ਹੈ। ਇਸਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਤਨਜ਼ ਕਸਿਆ। ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਮੋਦੀ ਸਰਕਾਰ ਨਹੀਂ ਜਾਣਦੀ ਕਿ ਲੌਕ ਡਾਊਨ ਵਿਚ ਕਿੰਨੇ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ ਅਤੇ ਕਿੰਨੀਆਂ ਨੌਕਰੀਆਂ ਗਈਆਂ। ਰਾਹੁਲ ਨੇ ਸ਼ਾਇਰਾਨਾ ਅੰਦਾਜ਼ ਵਿਚ ਮੋਦੀ ਸਰਕਾਰ ਨੂੰ ਭੰਡਿਆ। ਧਿਆਨ ਰਹੇ ਕਿ ਲੌਕ ਡਾਊਨ ਦੌਰਾਨ ਪੈਦਲ ਘਰ ਜਾਂਦੇ ਸਮੇਂ ਕਈ ਪਰਵਾਸੀ ਮਜ਼ਦੂਰਾਂ ਦੀ ਜਾਨ ਚਲੇ ਜਾਣ ਦੀਆਂ ਖਬਰਾਂ ਆਈਆਂ ਸਨ। ਇਕ ਐਨ.ਜੀ.ਓ. ਨੇ ਦਾਅਵਾ ਕੀਤਾ ਸੀ ਕਿ 24 ਮਾਰਚ ਤੋਂ 2 ਜੂਨ ਤੱਕ ਹਾਦਸਿਆਂ ਵਿਚ 198 ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਧਿਆਨ ਰਹੇ ਕਿ ਸਰਕਾਰ ਨੇ ਸਦਨ ਵਿਚ ਮੰਨਿਆ ਕਿ ਉਸ ਨੂੰ ਨਹੀਂ ਪਤਾ ਕਿ ਲੌਕ ਡਾਊਨ ਦੌਰਾਨ ਘਰ ਵਾਪਸ ਜਾਂਦੇ ਸਮੇਂ ਕਿੰਨੇ ਪਰਵਾਸੀ ਮਜ਼ਦੂਰਾਂ ਦੀ ਮੌਤ ਹੋਈ ਅਤੇ ਨਾ ਹੀ ਸਰਕਾਰ ਕੋਲ ਅਜਿਹਾ ਕੋਈ ਅੰਕੜਾ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …