ਕਿਹਾ – ਸਾਡੀ ਫੌਜ ਦੇ ਹੌਸਲੇ ਬੁਲੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ-ਚੀਨ ਵਿਚਕਾਰ ਚੱਲ ਰਹੇ ਤਣਾਅ ਸਬੰਧੀ ਬਿਆਨ ਦਿੱਤਾ। ਰਾਜਨਾਥ ਨੇ ਕਿਹਾ ਕਿ ਦੋਵਾਂ ਮੁਲਕਾਂ ਦੀ ਰਵਾਇਤੀ ਸਰਹੱਦੀ ਹੱਦਬੰਦੀ ਨੂੰ ਚੀਨ ਮੰਨ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਭਾਰਤ-ਚੀਨ ਸਰਹੱਦ ‘ਤੇ ਹਾਲਾਤ ਦਾ ਅਸਰ ਦੁਵੱਲੇ ਸਬੰਧਾਂ ‘ਤੇ ਪੈਂਦਾ ਹੈ। ਰਾਜਨਾਥ ਹੋਰਾਂ ਨੇ ਕਿਹਾ ਕਿ ਭਾਰਤੀ ਜਵਾਨਾਂ ਦਾ ਹੌਸਲਾ ਬੁਲੰਦ ਹੈ ਤੇ ਇਸ ਬਾਰੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚੀਨ ਦਾ ਅਸਲ ਕੰਟਰੋਲ ਰੇਖਾ ‘ਤੇ ਹਿੰਸਕ ਰਵੱਈਆ ਦੋਵਾਂ ਦੇਸ਼ਾਂ ਵਿਚਾਲੇ ਸਮਝੌਤਿਆਂ ਦੀ ਉਲੰਘਣਾ ਹੈ। ਭਾਰਤੀ ਫੌਜ ਸਰਹੱਦ ‘ਤੇ ਚੀਨ ਦੀ ਕਿਸੇ ਵੀ ਹਰਕਤ ਦਾ ਮੂੰਹ ਤੋੜ ਜੁਆਬ ਦੇਣ ਦੇ ਸਮਰਥ ਹੈ, ਪਰ ਭਾਰਤ ਸਾਰੇ ਮਸਲੇ ਦਾ ਸ਼ਾਂਤੀਪੂਰਨ ਹੱਲ ਚਾਹੁੰਦਾ ਹੈ।
Check Also
ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ
ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …