Breaking News
Home / ਭਾਰਤ / ਡਿਜੀਟਲ ਪੜ੍ਹਾਈ ਤੋਂ ਬਹੁਤ ਸਾਰੇ ਬੱਚੇ ਵਾਂਝੇ

ਡਿਜੀਟਲ ਪੜ੍ਹਾਈ ਤੋਂ ਬਹੁਤ ਸਾਰੇ ਬੱਚੇ ਵਾਂਝੇ

Image Courtesy :jagbani(punjabkesari)

ਰਾਜ ਸਭਾ ‘ਚ ਨਾਇਡੂ ਨੇ ਵਿੱਤ ਮੰਤਰਾਲੇ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੋਵਿਡ-19 ਮਹਾਮਾਰੀ ਦੌਰਾਨ ਬਹੁਤ ਸਾਰੇ ਬੱਚੇ ਡਿਜ਼ੀਟਲ ਪੜ੍ਹਾਈ ਤੋਂ ਵਾਂਝੇ ਹਨ। ਇਸ ਸਬੰਧੀ ਅੱਜ ਰਾਜ ਸਭਾ ਵਿੱਚ ਵੀ ਇਹ ਮੁੱਦਾ ਉਠਿਆ ਕਿ ਪਿੰਡਾਂ ਵਿੱਚ ਰਹਿਣ ਵਾਲੇ ਬੱਚੇ ਇਸ ਸਿੱਖਿਆ ਦੇ ਲਾਭ ਤੋਂ ਵਾਂਝੇ ਹਨ। ਇਸ ਸਬੰਧੀ ਸਭਾਪਤੀ ਐੱਮ. ਵੈਂਕਈਆ ਨਾਇਡੂ ਨੇ ਕਿਹਾ ਇਹ ਬਹੁਤ ਮਹੱਤਵਪੂਰਨ ਮੁੱਦਾ ਹੈ ਅਤੇ ਵਿੱਤ ਮੰਤਰਾਲੇ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਅੱਜ ਡੀਐੱਮਕੇ ਦੇ ਤਿਰੂਚੀ ਸਿਵਾ ਨੇ ਕੋਵਿਡ -19 ਮਹਾਮਾਰੀ ਦੇ ਇਸ ਯੁੱਗ ਵਿੱਚ ਬੱਚਿਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਸਿੱਖਿਆ ਦੇਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਾਮਲੇ ਵਧ ਰਹੇ ਹਨ ਅਤੇ ਸਕੂਲ ਬੰਦ ਹਨ। ਬੱਚਿਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪੜ੍ਹਾਇਆ ਜਾ ਰਿਹਾ ਹੈ। ਇਹ ਠੀਕ ਹੈ ਪਰ ਸਾਰੇ ਬੱਚੇ ਇਸ ਸਿੱਖਿਆ ਦਾ ਲਾਹਾ ਨਹੀਂ ਲੈ ਸਕਦੇ ਕਿਉਂਕਿ ਉਨ੍ਹਾਂ ਕੋਲ ਜਾਂ ਤਾਂ ਇੰਟਰਨੈੱਟ ਦੀ ਸਹੂਲਤ ਨਹੀਂ ਹੈ ਜਾਂ ਸਮਾਰਟ ਫੋਨ ਜਾਂ ਲੈਪਟਾਪ ਨਹੀਂ। ਉਨ੍ਹਾਂ ਕਿਹਾ ਕਿ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ ਸਰਕਾਰ ਨੂੰ ਇਸ ਸਬੰਧੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …