
ਛੇ ਭੈਣਾਂ ਦਾ ਇਕਲੌਤਾ ਭਰਾ ਸੀ ਪ੍ਰਭਜੀਤ ਸਿੰਘ
ਪੱਟੀ/ਬਿਊਰੋ ਨਿਊਜ਼
ਪੰਜਾਬ ਵਿਚ ਇਕ ਪਾਸੇ ਕਰੋਨਾ ਲੋਕਾਂ ਦੀ ਜਾਨ ਦਾ ਖੌਅ ਬਣਿਆ ਹੋਇਆ ਹੈ ਅਤੇ ਦੂਜੇ ਪਾਸੇ ਨਸ਼ਿਆਂ ਦਾ ਰੁਝਾਨ ਵੀ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਪੱਟੀ ਹਲਕੇ ਦੇ ਪਿੰਡ ਅਲੀਪੁਰ ਦਾ ਇਕ 22 ਸਾਲਾ ਨੌਜਵਾਨ ਪ੍ਰਭਜੀਤ ਸਿੰਘ ਨਸ਼ਿਆਂ ਦੀ ਭੇਟ ਚੜ੍ਹ ਗਿਆ। ਮ੍ਰਿਤਕ ਪ੍ਰਭਜੀਤ ਸਿੰਘ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਬਾਜ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਪ੍ਰਭਜੀਤ ਸਿੰਘ ਪਿਛਲੇ 6 ਸਾਲਾਂ ਤੋਂ ਸਮੈਕ, ਹੈਰੋਇਨ ਤੇ ਟੀਕਿਆਂ ਦਾ ਨਸ਼ਾ ਕਰਦਾ ਆ ਰਿਹਾ ਸੀ। ਪਿਛਲੇ ਦਿਨ ਨਸ਼ੇ ਕਾਰਨ ਉਸਦੀ ਸਿਹਤ ਖਰਾਬ ਹੋ ਗਈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।