4.7 C
Toronto
Tuesday, November 25, 2025
spot_img
Homeਪੰਜਾਬਪੰਜਾਬ ਪੁਲਿਸ ਵੱਲੋਂ ਦੋ ਖਾਲਿਸਤਾਨ ਪੱਖੀ ਵਿਅਕਤੀ ਹਥਿਆਰਾਂ ਸਣੇ ਕਾਬੂ ਕਰਨ ਦਾ...

ਪੰਜਾਬ ਪੁਲਿਸ ਵੱਲੋਂ ਦੋ ਖਾਲਿਸਤਾਨ ਪੱਖੀ ਵਿਅਕਤੀ ਹਥਿਆਰਾਂ ਸਣੇ ਕਾਬੂ ਕਰਨ ਦਾ ਦਾਅਵਾ

Image Courtesy :jagbani(punjabkesari)

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਖਾਲਿਸਤਾਨ ਪੱਖੀ ਦੋ ਵਿਅਕਤੀਆਂ ਨੂੰ ਤਰਨਤਾਰਨ ਤੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਖਾਲਿਸਤਾਨ ਪੱਖੀ ਵਿਅਕਤੀਆਂ ਦੇ ਮਨਸੂਬਿਆਂ ਦਾ ਪਰਦਾਫਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਹਰਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਦੀ ਗ੍ਰਿਫ਼ਤਾਰੀ ਕੀਤੀ ਗਈ। ਇਨ੍ਹਾਂ ਦੋਵਾਂ ਕੋਲੋਂ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ।

RELATED ARTICLES
POPULAR POSTS