Breaking News
Home / ਪੰਜਾਬ / ਫਰੀਦਕੋਟ ‘ਚ ਕਰੋਨਾ ਪੀੜਤ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫਰੀਦਕੋਟ ‘ਚ ਕਰੋਨਾ ਪੀੜਤ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Image Courtesy :jagbani(punjabkesar)

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 83 ਹਜ਼ਾਰ ਤੋਂ ਪਾਰ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਇਕ ਕਰੋਨਾ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦਾ ਇਲਜ਼ਾਮ ਲਗਾਇਆ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਚ ਸੰਦੀਪ ਸਿੰਘ ਨੂੰ ਕਰੋਨਾ ਪੀੜਤ ਹੋਣ ਕਰਕੇ ਦਾਖ਼ਲ ਕੀਤਾ ਗਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਬਾਹਰ ਲਾਸ਼ ਰੱਖ ਕੇ ਹੰਗਾਮਾ ਵੀ ਕੀਤਾ ਤੇ ਹਸਪਤਾਲ ਪ੍ਰਸ਼ਾਸਨ ਖਿਲਾਫ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮਰੀਜ਼ ਨੇ ਪਰੇਸ਼ਾਨੀ ਦੇ ਚੱਲਦਿਆਂ ਤੀਜੀ ਮੰਜ਼ਿਲ ਤੋਂ ਛਾਲ ਮਾਰੀ ਹੈ, ਪਰ ਫਿਰ ਵੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 83 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 60 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਜ਼ਿਆਦਾ ਹੈ ਅਤੇ ਢਾਈ ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …